ਸਿਡਨੀ ''ਚ 17 ਸਾਲਾ ਲੜਕੀ ਨੂੰ ਕਾਰ ਨੇ ਮਾਰੀ ਟੱਕਰ, ਹਾਲਤ ਗੰਭੀਰ

ਸਿਡਨੀ— ਆਸਟ੍ਰੇਲੀਆ ਦੇ ਉੱਤਰੀ-ਪੱਛਮੀ ਸਿਡਨੀ 'ਚ ਇਕ 17 ਸਾਲਾ ਲੜਕੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਦਰਅਸਲ ਕਾਰ ਨੇ ਪੈਦਲ ਜਾ ਰਹੀ ਲੜਕੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਲੜਕੀ ਬੇਹੋਸ਼ ਹੋ ਕੇ ਡਿੱਗ ਪਈ ਅਤੇ ਉਸ ਦੇ ਸਿਰ 'ਤੇ ਡੂੰਘੀਆਂ ਸੱਟਾਂ ਲੱਗੀਆਂ। ਗੰਭੀਰ ਰੂਪ ਨਾਲ ਜ਼ਖਮੀ ਲੜਕੀ ਨੂੰ ਤੁਰੰਤ ਵੈਸਟਮੀਡ ਚਿਲਡਰਨਜ਼ ਹਸਪਤਾਲ 'ਚ ਭਰਤੀ ਕਰਾਇਆ ਗਿਆ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਦੀ ਸ਼ਾਮ ਨੂੰ ਤਕਰੀਬਨ 4.35 ਵਜੇ ਬਾਰੀਨਾ ਡਾਊਨਜ਼ ਰੋਡ 'ਤੇ ਵਾਪਰਿਆ। 

  ਇਹ ਸਮਝਿਆ ਜਾਂਦਾ ਹੈ ਕਿ ਲੜਕੀ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਜਿਸ ਤੋਂ ਬਾਅਦ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਪੁਲਸ ਅਤੇ ਨਿਊ ਸਾਊਥ ਵੇਲਜ਼ ਏਅਰ ਐਂਬੂਲੈਂਸ ਨੇ ਦੱਸਿਆ ਕਿ ਲੜਕੀ ਦੀ ਪਛਾਣ ਸਕੂਲੀ ਵਿਦਿਆਰਥਣ ਦੇ ਤੌਰ 'ਤੇ ਹੋਈ ਹੈ ਅਤੇ ਸੁਰਾਗ ਦੇ ਤੌਰ 'ਤੇ ਉਸ ਦਾ ਸਕੂਲ ਬੈਗ ਮਿਲਿਆ ਹੈ।

ਪੈਰਾ-ਮੈਡੀਕਲ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹ ਅਜੇ ਵੀ ਬੇਹੋਸ਼ ਹੈ। ਕਾਰ ਦੇ ਡਰਾਈਵਰ ਨੂੰ ਕਿਸੇ ਤਰ੍ਹਾਂ ਦੀ ਸੱਟ ਨਹੀਂ ਲੱਗੀ ਹੈ। ਉਸ ਨੂੰ ਵੈਸਟਮੀਡ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਸ ਦਾ ਬਲੱਡ ਅਤੇ ਯੂਰਿਨ ਟੈਸਟ ਹੋਵੇਗਾ। ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
Copyright Jagbani news

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ