ਮੈਲਬੌਰਨ ਦੇ ਇਕ ਪਾਰਲਰ ''ਚ ਗੋਲੀਬਾਰੀ, 1 ਦੀ ਹਾਲਤ ਗੰਭੀਰ

ਮੈਲਬੌਰਨ (ਬਿਊਰੋ)— ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੇ ਸ਼ਹਿਰ ਮੈਲਬੌਰਨ ਦੇ ਇਕ ਟੈਟੂ ਪਾਰਲਰ ਅੰਦਰ ਦੋ ਵਿਅਕਤੀਆਂ ਵਿਚਕਾਰ ਲੜਾਈ ਹੋ ਗਈ। ਇਸ ਦੌਰਾਨ ਇਕ ਵਿਅਕਤੀ ਨੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਹੈਮਪਟਨ ਪਾਰਕ ਵਿਚ ਫੋਰਡਹੋਲਮ ਰੋਡ 'ਤੇ ਸਥਿਤ ਪਾਰਲਰ ਅੰਦਰ ਗੋਲੀਬਾਰੀ ਦਾ ਸ਼ਿਕਾਰ ਹੋਣ ਵਾਲੇ ਵਿਅਕਤੀ ਦੀ ਉਮਰ 30 ਸਾਲ ਸੀ। ਉਸ ਨੂੰ ਤੁਰੰਤ ਐਲਫਰੈਡ ਹਸਪਤਾਲ ਲਿਜਾਇਆ ਗਿਆ। ਗੋਲੀਬਾਰੀ ਦੌਰਾਨ ਪੀੜਤ ਵਿਅਕਤੀ ਦੇ ਸਰੀਰ ਦੇ ਉੱਪਰੀ ਹਿੱਸੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਹੁਣ ਉਸ ਦੀ ਹਾਲਤ ਸਥਿਰ ਹੈ।   ਗੋਲੀਬਾਰੀ ਕਰਨ ਵਾਲਾ ਵਿਅਕਤੀ ਮੌਕੇ ਤੋਂ ਭੱਜ ਗਿਆ ਸੀ। ਪੁਲਸ ਉਸ ਦੀ ਤਲਾਸ਼ ਵਿਚ ਜੁੱਟ ਗਈ ਹੈ। ਖੋਜੀ ਦਲ ਹੈਮਪਟਨ ਪਾਰਕ ਵਿਚ ਰੋਬਜੇਂਟ ਸਟ੍ਰੀਟ 'ਤੇ ਮਿਲੀ ਇਕ ਸੜੀ ਹੋਈ ਗੱਡੀ ਦੀ ਜਾਂਚ ਕਰ ਰਹੇ ਹਨ। ਇਹ ਮੰਨਿਆ ਜਾ ਰਿਹਾ ਹੈ ਕਿ ਗੋਲੀਬਾਰੀ ਕਰਨ ਵਾਲੇ ਵਿਅਕਤੀ ਨੇ ਇਸ ਕਾਰ ਦੀ ਵਰਤੋਂ ਕੀਤੀ ਸੀ।
ਗੋਲੀਬਾਰੀ ਦੇ ਕੁਝ ਦੇਰ ਬਾਅਦ ਨੇੜੇ ਸਥਿਤ ਡਾਈਨਰ ਦੇ ਇਕ ਵਰਕਰ ਨੇ ਪੱਤਰਕਾਰਾਂ ਨੂੰ ਇਸ ਘਟਨਾ ਸੰਬੰਧੀ ਥੋੜ੍ਹੀ ਜਾਣਕਾਰੀ ਦਿੱਤੀ। ਪੁਲਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। by jagbani

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ