ਆਸਟਰੇਲੀਆ 'ਚ ਕਾਰ ਅਤੇ ਟਰੱਕ ਦੀ ਟੱਕਰ, 3 ਦੀ ਮੌਤ

ਸਿਡਨੀ (ਬਿਊਰੋ)— ਸਿਡਨੀ ਦੇ ਦੱਖਣੀ-ਪੱਛਮੀ ਇਲਾਕੇ ਵਿਚ ਇਕ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਹਾਦਸੇ ਮਗਰੋਂ ਅਧਿਕਾਰੀਆਂ ਨੂੰ ਬੋ ਬੋਇੰਗ ਵਿਚ ਸੈਂਟ ਐਂਡਰਿਊਜ਼ ਰੋਡ ਨੇੜੇ ਕੈਂਪਬੇਲਟਾਊਨ ਰੋਡ 'ਤੇ ਬੁਲਾਇਆ ਗਿਆ ਕਾਰ ਚਲਾਉਣ ਵਾਲੇ 74 ਸਾਲਾ ਵਿਅਕਤੀ ਤੇ ਉਸ ਵਿਚ ਸਵਾਰ ਦੋ ਯਾਤਰੀਆਂ, ਜਿਨ੍ਹਾਂ ਵਿਚ ਇਕ ਮਰਦ ਅਤੇ ਔਰਤ ਸਵਾਰ ਸੀ, ਤਿੰਨਾਂ ਦਾ ਪੈਰਾਮੈਡੀਕਲ ਅਧਿਕਾਰੀਆਂ ਨੇ ਇਲਾਜ ਕੀਤਾ ਪਰ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਕਾਰ ਵਿਚ ਸਵਾਰ 76 ਸਾਲਾ ਔਰਤ ਅਤੇ 45 ਸਾਲਾ ਵਿਅਕਤੀ ਦੀ ਜਾਨ ਬਚ ਗਈ ਪਰ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਇਸ ਲਈ ਦੋਹਾਂ ਨੂੰ ਲੀਵਰਪੂਲ ਹਸਪਤਾਲ ਲਿਜਾਇਆ ਗਿਆ। ਇਲਾਜ ਮਗਰੋਂ ਉਨ੍ਹਾਂ ਦੀ ਹਾਲਤ ਸਥਿਰ ਹੈ। 59 ਸਾਲਾ ਟਰੱਕ ਡਰਾਈਵਰ ਨੂੰ ਜ਼ਰੂਰੀ ਟੈਸਟਾਂ ਲਈ ਕੈਂਪਬੇਲਟਾਊਨ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਕਾਰਨ ਕੈਂਪਬੇਲਟਾਊਨ ਰੋਡ 'ਤੇ ਆਵਾਜਾਈ ਕਾਫੀ ਸਮੇਂ ਤੱਕ ਠੱਪ ਰਹੀ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ