ਜਾਣੋ ਹਰਸਿਮਰਤ ਬਾਦਲ ਨੂੰ ਟਰੂਡੋ ਦਾ ਸਵਾਗਤ ਕਰਨ ਤੋਂ ਕਿਸ ਨੇ ਰੋਕਿਆ ??

ਜਾਣੋ ਹਰਸਿਮਰਤ ਬਾਦਲ ਨੂੰ ਟਰੂਡੋ ਦਾ ਸਵਾਗਤ ਕਰਨ ਤੋਂ ਕਿਸ ਨੇ ਰੋਕਿਆ
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਨਹੀਂ ਕਰਨ ਦਿੱਤਾ ਗਿਆ। ਕੇਂਦਰ ਸਰਕਾਰ ਨੇ ਟਰੂਡੋ ਦੇ ਸਵਾਗਤ ਲਈ ਆਪਣੇ ਸਿੱਖ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਭੇਜਿਆ ਸੀ। ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਵਿੱਚ ਲਿਖਿਆ ਹੈ ਕਿ ਟਰੂਡੋ ਦਾ ਸਵਾਗਤ ਕਰਨ ਦੀ ”ਇਜਾਜ਼ਤ” ਨਾ ਦਿੱਤੇ ਜਾਣ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤਾਅ ਖਾ ਸਕਦਾ ਹੈ।
ਖ਼ਬਰ ਵਿੱਚ ਲਿਖਿਆ ਗਿਆ ਹੈ ਕਿ ਕੁਝ ਸਾਲ ਪਹਿਲਾਂ ਅਕਾਲੀ ਦਲ ਦੇ ਮੰਤਰੀਆਂ ਤੇ ਆਗੂਆਂ ਦੀ ਕੈਨੇਡਾ ਵਿੱਚ ਖਾਸੀ ਲਾਹ ਪਾਹ ਹੋਈ ਸੀ ਤੇ ਹੁਣ ਬਾਦਲਾਂ ਨੂੰ ਕੈਨੇਡੀਅਨ ਸਿੱਖਾਂ ਨੂੰ ਖੁਸ਼ ਕਰਨ ਦਾ ਇਹ ਚੰਗਾ ਮੌਕਾ ਲੱਗ ਰਿਹਾ ਸੀ। ਅਖਬਾਰ ਨੇ ਦਾਅਵਾ ਕੀਤਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਵੀ ਸ਼੍ਰੀ ਹਰਿਮੰਦਰ ਸਾਹਿਬ ਪ੍ਰਕਰਮਾ ਅੰਦਰ ਸ਼੍ਰੀ ਟਰੂਡੋ ਦੇ ਪ੍ਰਥਮ ਸੁਰੱਖਿਆ ਚੱਕਰ ਦੇ ਨੇੜੇ ਢੁਕਣ ਦੀ ਆਗਿਆ ਨਾ ਮਿਲ ਸਕੀ ਤੇ ਇਵੇਂ ਟਰੂਡੋ ਪਰਿਵਾਰ ਨਾਲ ਮਿਸਾਲੀ ਫੋਟੋ ਖਿਚਵਾਉਣ ਦਾ ਮੌਕਾ ਨਾ ਬਣ ਸਕਿਆ।
ਉਂਜ, ਉਨ੍ਹਾਂ ਐਸਜੀਪੀਸੀ ਦੇ ਦਫ਼ਤਰ ਵਿੱਚ ਮਹਿਮਾਨਾਂ ਦਾ ਸਵਾਗਤ ਕੀਤਾ। ਜਦਕਿ ਦੋ ਦਿਨ ਪਹਿਲਾਂ ਤੋਂ ਅਕਾਲੀ ਦੇ ਅਧਿਕਾਰਤ ਬਿਆਨ ਦੇ ਹਵਾਲੇ ਨਾਲ ਇਹ ਖਬਰਾਂ ਆਈਆਂ ਸਨ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੋਵੇਂ ਟਰੂਡੋ ਦਾ ਸਵਾਗਤ ਕਰਨਗੇ। ਚਰਚਾ ਇਹ ਸੀ ਕਿ ਭਾਜਪਾ ਦੀ ਹਾਈ ਕਮਾਂਡ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਸਵਾਗਤ ਪਰੇਡ ਤੋਂ ਲਾਂਭੇ ਰਹਿਣ ਲਈ ਕਿਹਾ ਸੀ।
ਹਾਲਾਂਕਿ ਅਕਾਲੀ ਦਲ ਲੀਡਰਸ਼ਿਪ ਇਸ ਗੱਲ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਦੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਹ ਨਹੀਂ ਆ ਸਕੀ। ਅਖਬਾਰ ਨੇ ਲਿਖਿਆ ਹੈ ਕਿ ਸ਼ਾਇਦ ਇਸੇ ਕਾਰਨ ਸਵਾਗਤ ਲਈ ਪਹੁੰਚੇ ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੰਘ ਸਿੱਧੂ ਨੂੰ ਸਿਰੋਪਾ ਨਾ ਦਿੱਤਾ ਗਿਆ ਜਦਕਿ ਪ੍ਰਧਾਨ ਮੰਤਰੀ ਟਰੂਡੋ ਦੇ ਨਾਲ ਆਏ ਬਾਕੀ ਸਾਰੇ ਮੈਂਬਰਾਂ ਨੂੰ ਸਿਰੋਪੇ ਭੇਟ ਕੀਤੇ ਗਏ।   by desi news

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ