ਸਿਡਨੀ ਸਥਿਤ ਜੇਲ ''ਚ ਕੈਦੀ ਨੇ ਕੀਤਾ ਕੈਦੀ ''ਤੇ ਹਮਲਾ, ਮੌਤ
ਸਿਡਨੀ— ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਸਥਿਤ ਸਿਲਵਰਵਾਟਰ ਜੇਲ 'ਚ ਕੈਦੀ ਵਲੋਂ ਕੈਦੀ 'ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਕੈਦੀ ਦੀ ਮੌਤ ਹੋ ਗਈ। ਜੇਲ ਅਧਿਕਾਰੀਆਂ ਨੇ ਦੱਸਿਆ ਕਿ 54 ਸਾਲਾ ਕੈਦੀ ਜੇਲ 'ਚ ਬੇਹੋਸ਼ੀ ਦੀ ਹਾਲਤ 'ਚ ਮਿਲਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਵੈਸਟਮੀਡ ਹਸਪਤਾਲ 'ਚ ਭਰਤੀ ਕਰਾਇਆ ਗਿਆ, ਜਿੱਥੇ ਕੁਝ ਹੀ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੁਪਹਿਰ ਦੀ ਹੈ। ਓਧਰ ਨਿਊ ਸਾਊਥ ਵੇਲਜ਼ ਪੁਲਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਘਟਨਾ ਦੀ ਰਿਪੋਰਟ ਮਿਲੀ ਕਿ 54 ਸਾਲਾ ਕੈਦੀ 'ਤੇ ਦੂਜੇ ਕੈਦੀ ਨੇ ਹਮਲਾ ਕਰ ਦਿੱਤਾ। ਓਧਰ ਨਿਊ ਸਾਊਥ ਵੇਲਜ਼ ਦੇ ਵਿਰੋਧੀ ਦਲ ਨੇ ਜੇਲ 'ਚ ਵਾਪਰੀ ਇਸ ਘਟਨਾ ਤੋਂ ਬਾਅਦ ਕਿਹਾ ਕਿ ਘਟਨਾ ਨੇ ਜੇਲ ਵਿਵਸਥਾ ਦੇ ਮਾੜੇ ਸਿਸਟਮ ਨੂੰ ਉਜਾਗਰ ਕੀਤਾ ਹੈ, ਜੋ ਕਿ ਇਕ ਗੰਭੀਰ ਸਮੱਸਿਆ ਹੈ। ਵੱਡਾ ਸਵਾਲ ਇਹ ਹੈ ਕਿ ਜੇਲ ਅਧਿਕਾਰੀਆਂ ਅਤੇ ਸਟਾਫ ਮੈਂਬਰਾਂ ਹੋਣ ਦੇ ਬਾਵਜੂਦ ਇਸ ਤਰ੍ਹਾਂ ਦਾ ਹਮਲਾ ਕਿਵੇਂ ਵਾਪਰਿਆ। ਆਸਟ੍ਰੇਲੀਆ ਦੇ ਇਕ ਮੰਤਰੀ ਦਾ ਕਹਿਣਾ ਹੈ ਕਿ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਹ ਸਿਸਟਮ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਇਸ ਤਰ੍ਹਾਂ ਦੀ ਘਟਨਾ ਵਾਪਰਦੀ ਹੈ ਤਾਂ ਕੈਦੀ ਦੇ ਆਲੇ-ਦੁਆਲੇ ਨਿਗਰਾਨੀ ਕਰਨ ਵਾਲੇ ਕੈਦੀਆਂ ਤੋਂ ਪੁੱਛਣ ਕਿ ਕੀ ਸਮੱਸਿਆ ਹੈ, ਉਸ ਦਾ ਹੱਲ ਕੀਤਾ ਜਾਵੇ। ਨਿਊ ਸਾਊਥ ਵੇਲਜ਼ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।
Comments