ਤੋਹਫੇ ਨੂੰ ਖੋਲਣ 'ਤੇ ਹੋਇਆ ਧਮਾਕਾ, ਲਾੜੇ ਸਮੇਤ ਦੋ ਮੌਤਾਂ

ਬੋਲਨਗੀਰ: ਉਡੀਸਾ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਆਹ ਸਮਾਗਮ ਤੋਂ ਬਾਅਦ ਮੁੰਡਾ-ਕੁੜੀ ਤੋਹਫਿਆਂ ਨੂੰ ਖੋਲ ਰਹੇ ਸਨ। ਇੱਕ ਗਿਫਟ ਕੁਝ ਜ਼ਿਆਦਾ ਹੀ ਖ਼ਾਸ ਨਜ਼ਰ ਆ ਰਿਹਾ ਸੀ। ਜਿਵੇਂ ਹੀ ਉਸ ਨੂੰ ਖੋਲ੍ਹਿਆ ਤਾਂ ਧਮਾਕਾ ਹੋ ਗਿਆ। ਹਾਦਸੇ ਵਿੱਚ ਮੁੰਡੇ ਅਤੇ ਉਸ ਦੀ ਦਾਦੀ ਦੀ ਮੌਤ ਹੋ ਗਈ। ਸੱਜ ਵਿਆਹੀ ਕੁੜੀ ਬੁਰੀ ਤਰ੍ਹਾਂ ਝੁਲਸ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

18 ਫਰਵਰੀ ਨੂੰ ਸੌਮਿਆ ਸਾਹੂ ਅਤੇ ਰੀਨਾ ਸਾਹੂ ਦਾ ਵਿਆਹ ਹੋਇਆ ਸੀ। ਪਰਿਵਾਰ ਬੇਹੱਦ ਖੁਸ਼ ਸੀ, ਪਰ ਇਸ ਹਾਦਸੇ ਨੇ ਪਰਿਵਾਰ ਹੀ ਤਬਾਹ ਕਰ ਦਿੱਤਾ। ਰੀਨਾ ਦੇ ਹੱਥਾਂ ਦੀ ਮਹਿੰਦੀ ਵੀ ਨਹੀਂ ਉਤਰੀ ਸੀ ਕਿ ਉਹ ਵਿਧਵਾ ਹੋ ਗਈ। ਸ਼ੁੱਕਰਵਾਰ ਦੁਪਹਿਰ ਮੁੰਡਾ-ਕੁੜੀ ਗਿਫ਼ਟ ਖੋਲ੍ਹ ਰਹੇ ਸਨ ਕਿ ਇੱਕ ਵੱਡਾ ਪੈਕੇਟ ਖੋਲਣ 'ਤੇ ਧਮਾਕਾ ਹੋ ਗਿਆ।

ਧਮਾਕੇ ਵਿੱਚ ਘਰ ਦੀਆਂ ਕੰਧਾਂ ਵੀ ਹਿੱਲ ਗਈਆਂ। ਮੁੰਡੇ ਦੀ ਦਾਦੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਮੁੰਡਾ ਹਸਪਤਾਲ ਵਿੱਚ ਮਰ ਗਿਆ ਅਤੇ ਕੁੜੀ ਜ਼ਿੰਦਗੀ-ਮੌਤ ਵਿਚਾਲੇ ਜੰਗ ਲੜ ਰਹੀ ਹੈ। by ABP news

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ