ਰਾਮ ਰਹੀਮ ਹੁਣ ਨਹੀ ਬਚਦਾਂ ਇੱਕ ਹੋਰ 'ਗੋਰਖਧੰਦੇ' ਦਾ ਪਰਦਾਫਾਸ਼ ਹੋਇਆ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਇੱਕ ਹੋਰ ਗੋਰਖਧੰਦੇ ਦਾ ਪਰਦਾਫਾਸ਼ ਹੋ ਗਿਆ ਹੈ। ਡੇਰੇ ਅੰਦਰ ਗ਼ੈਰ ਕਾਨੂੰਨੀ ਸਕਿੰਨ ਬੈਂਕ ਚੱਲਦੇ ਹੋਣ ਦਾ ਪਤਾ ਲੱਗਾ ਹੈ। ਸਿਰਸਾ ਦੇ ਸਿਵਲ ਸਰਜਨ ਨੇ ਅਦਾਲਤ ਨੂੰ ਇਸ ਸਬੰਧੀ ਸ਼ਿਕਾਇਤ ਵੀ ਦੇ ਦਿੱਤੀ ਹੈ।
ਸਿਹਤ ਵਿਭਾਗ ਨੇ ਪੜਤਾਲ ਕੀਤੀ ਤਾਂ ਉਸ ਨੂੰ ਇਸ ਬੈਂਕ ਦਾ ਕੋਈ ਖਾਸ ਰਿਕਾਰਡ ਨਹੀਂ ਮਿਲਿਆ। ਬੈਂਕ ਨੇ ਚਮੜੀ ਦੇ ਕੇ ਕਿੰਨੇ ਲੋਕਾਂ ਨੂੰ ਫਾਇਦਾ ਪਹੁੰਚਾਇਆ ਹੈ, ਇਸ ਬਾਰੇ ਵੀ ਕੋਈ ਰਿਕਾਰਡ ਦਰਜ ਨਹੀਂ ਕੀਤਾ ਗਿਆ।
ਇਸ ਮਾਮਲੇ ਦੀ ਸੁਣਵਾਈ 5 ਮਾਰਚ ਨੂੰ ਹੋਵੇਗੀ। ਕਾਨੂੰਨ ਮੁਤਾਬਕ ਇਸ ਮਾਮਲੇ ਵਿੱਚ ਦੋਸ਼ੀ ਨੂੰ 3 ਸਾਲ ਦੀ ਸਜ਼ਾ ਤੇ ਲੱਖਾਂ ਰੁਪਏ ਦਾ ਜ਼ੁਰਮਾਨਾ ਵੀ ਹੋ ਸਕਦਾ ਹੈ। ਸੂਤਰ ਦੱਸਦੇ ਹਨ ਕਿ ਰਾਮ ਰਹੀਮ ਹੱਡੀਆਂ ਦਾਂ ਬੈਂਕ ਵੀ ਬਣਾਉਣ ਵਾਲਾ ਸੀ।
ਇਸ ਸਮੇਂ ਰਾਮ ਰਹੀਮ ਬਲਾਤਕਾਰ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਭੁਗਤ ਰਿਹਾ ਹੈ। ਰਾਮ ਰਹੀਮ ਉੱਪਰ ਦੋ ਕਤਲ ਤੇ ਇੱਕ ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਕੇਸ ਵੀ ਚੱਲ ਰਿਹਾ ਹੈ। ਇਸ ਮਾਮਲੇ ਨਾਲ ਉਸ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ