ਕੀ ਲੰਗਾਹ ਨੂੰ ਮਿਲੇਗੀ ਜ਼ਮਾਨਤ!
ਚੰਡੀਗੜ੍ਹ: ਬਲਾਤਕਾਰ ਦੇ ਕੇਸ ਵਿੱਚ ਫਸੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਅਰਜ਼ੀ ਦਾਖਲ ਕਰਕੇ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਹੈ। ਇਸ ਅਰਜ਼ੀ ‘ਤੇ ਸਰਕਾਰ ਨੂੰ ਨੋਟਿਸ ਜਾਰੀ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ‘ਚ ਜ਼ਮਾਨਤ ਅਰਜ਼ੀ ਦਿੱਤੀ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਰੱਦ ਕਰ ਦਿੱਤੀ ਸੀ।
ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਇੱਕ ਮਹਿਲਾ ਨੇ ਪੁਲਿਸ ਸ਼ਿਕਾਇਤ ਕਰਕੇ ਇਲਜ਼ਾਮ ਲਗਾਇਆ ਸੀ ਕਿ ਲੰਗਾਹ ਉਸ ਨਾਲ ਲਗਾਤਾਰ ਜਬਰ ਜਨਾਹ ਕਰਦਾ ਰਿਹਾ ਤੇ ਇਸ ਸਬੰਧੀ ਇੱਕ ਵੀਡੀਉ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਮਹਿਲਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਲੰਗਾਹ ਵਿਰੁੱਧ ਮਾਮਲਾ ਦਰਜ ਕਰ ਲਿਆ ਸੀ ਤੇ ਕਈ ਦਿਨਾਂ ਬਾਅਦ ਲੰਗਾਹ ਨੇ ਪੁਲਿਸ ਕੋਲ ਆਤਮ ਸਮਰਪਣ ਕੀਤਾ ਸੀ।
ਇਸ ਮਾਮਲੇ ਕਾਰਨ ਅਕਾਲੀ ਦਲ ਨੇ ਲੰਗਾਹ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਗ੍ਰਿਫਤਾਰੀ ਤੋਂ ਲੈ ਕੇ ਲੰਗਾਹ ਜੇਲ੍ਹ ਵਿੱਚ ਹੀ ਹਨ ।ਦਰ ਅਸਲ ਵਿਜੀਲੈਂਸ ਵਿਭਾਗ ਪਠਾਨਕੋਟ ‘ਚ ਤਾਇਨਾਤ ਮਹਿਲਾ ਕਰਮਚਾਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ ਤੇ ਇਹ ਵੱਡਾ ਸਿਆਸੀ ਮਸਲਾ ਵੀ ਬਣਿਆ ਸੀ।by ABP news
Comments