ਹਾਈਕੋਰਟ ਨੇ ਸਿਰਸਾ ਪੁਲਿਸ ਤੋਂ ਪੁੱਛਿਆ ਕਿੱਥੇ ਗਏ ਰਾਮ ਰਹੀਮ ਦੇ ਨੋਟਾਂ ਨਾਲ ਭਰੇ ਟਰੱਕ ?


ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿਰਸਾ ਪੁਲਿਸ ਨੂੰ ਝਾੜ ਪਾਈ ਹੈ। ਸਿਰਸਾ ਪੁਲਿਸ ਨੇ 25 ਅਗਸਤ, 2017 ਤੋਂ ਬਾਅਦ ਬਲਾਤਕਾਰੀ ਬਾਬਾ ਗੁਰਮੀਤ ਰਾਮ ਰਹੀਮ ਦੇ ਹੈੱਡਕੁਆਟਰ ਵਿੱਚੋਂ ਪੈਸਿਆਂ ਨਾਲ ਭਰੇ ਹੋਏ ਦੋ ਟਰੱਕ ਡੇਰੇ ਵਿੱਚੋਂ ਬਾਹਰ ਜਾਣ ਵਾਲੀ ਗੱਲ ਆਪਣੀ ਰਿਪੋਰਟ ਵਿੱਚ ਲਿਖੀ ਸੀ, ਪਰ ਇਸ 'ਤੇ ਅੱਗੇ ਕੋਈ ਕਾਰਵਾਈ ਨਹੀਂ ਕੀਤੀ।ਸਿਰਸਾ ਪੁਲਿਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਸੀ ਕਿ ਬਲਰਾਜ ਨਾਂ ਦੇ ਡੇਰਾ ਪ੍ਰੇਮੀ ਨੇ ਪੈਸਿਆਂ ਨਾਲ ਭਰੇ ਹੋਏ ਦੋ ਟਰੱਕ ਡੇਰੇ ਵਿੱਚੋਂ ਬਾਹਰ ਨਿਕਲਦੇ ਵੇਖੇ ਸਨ। ਹਾਈਕੋਰਟ ਨੇ ਪੁਲਿਸ ਨੂੰ ਝਿੜਕਦਿਆਂ ਪੁੱਛਿਆ ਕਿ ਆਖ਼ਰ ਉਹ ਪੈਸੇ ਕਿੱਥੇ ਗਏ?ਅਦਾਲਤ ਨੇ ਹਰਿਆਣਾ ਪੁਲਿਸ ਨੂੰ ਲਾਹਣਤ ਪਾਉਂਦਿਆਂ ਕਿਹਾ ਕਿ ਜੇਕਰ ਉਹ ਇਸ ਜਾਂਚ ਨੂੰ ਨਹੀਂ ਕਰ ਸਕਦੀ ਤਾਂ ਕੀ ਇਹ ਕੇਸ ਪੰਜਾਬ ਪੁਲਿਸ ਨੂੰ ਦੇ ਦਿੱਤਾ ਜਾਵੇ। ਅਦਾਲਤ ਨੇ ਡੇਰਾ ਸਿਰਸਾ ਮਾਮਲੇ ਵਿੱਚ ਪਹਿਲਾਂ ਵੀ ਸਖ਼ਤੀ ਨਾਲ ਕਈ ਫੈਸਲੇ ਲਏ ਸਨ, ਜਿਨ੍ਹਾਂ ਵਿੱਚੋਂ ਡੇਰੇ ਦੀ ਜਾਇਦਾਦ ਜ਼ਬਤ ਕਰਨ ਦੇ ਆਦੇਸ਼ ਦੇਣਾ ਇੱਕ ਹੈ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ