ਆਸਟ੍ਰੇਲੀਆ ਬਣਿਆ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ, ਜਾਣੋ ਕਿਉਂ
ਸਿਡਨੀ (ਬਿਊਰੋ)— ਭਾਰਤ ਦੌਰੇ 'ਤੇ ਆਈ ਆਸਟ੍ਰੇਲੀਆ ਹਾਈ ਕਮਿਸ਼ਨਰ ਦੀ ਹਰਿੰਦਰ ਸਿੱਧੂ ਮੁਤਾਬਕ ਹੋਰ ਦੇਸ਼ਾਂ ਦੇ ਮੁਕਾਬਲੇ ਜ਼ਿਆਦਾ ਭਾਰਤੀ ਵਿਦਿਆਰਥੀ ਉੱਚ ਸਿੱਖਿਆ ਲਈ ਆਸਟ੍ਰੇਲੀਆ ਸੰਸਥਾਵਾਂ ਵਿਚ ਦਾਖਲੇ ਲੈ ਰਹੇ ਹਨ। ਆਸਟ੍ਰੇਲੀਆ ਯੂਨੀਵਰਸਿਟੀਆਂ ਜਿਵੇਂ ਕਿ ਨਿਊ ਸਾਊਥ ਵੇਲਜ਼, ਡੀਕਿਨ, ਕੈਨਬਰਾ ਅਤੇ ਕੁਈਨਜ਼ਲੈਂਡ ਵਿਚ ਸਾਲ 2017 ਵਿਚ ਵੀ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਕਾਫੀ ਜ਼ਿਆਦਾ ਸੀ। ਡੀਕਿਨ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਜੌਨ ਮੋਲੋਨੀ ਨੇ ਕਿਹਾ,''ਬੀਤੇ ਸਾਲ ਦੇ ਮੁਕਾਬਲੇ ਵਿਦਿਆਰਥੀਆਂ ਦੀ ਗਿਣਤੀ ਵਿਚ 30 ਫੀਸਦੀ ਵਾਧਾ ਹੋਇਆ ਹੈ।'' ਉਨ੍ਹਾਂ ਮੁਤਾਬਕ ਭਾਰਤੀ ਵਿਦਿਆਰਥੀਆਂ ਵੱਲੋਂ ਭੇਜੀਆਂ ਗਈਆਂ ਐਪਲੀਕੇਸ਼ਨ ਵਿਚ 20 ਫੀਸਦੀ ਵਾਧਾ ਹੋਇਆ ਹੈ। ਨਵੰਬਰ 2017 ਦੇ ਅੰਕੜਿਆਂ ਮੁਤਾਬਕ ਲੱਗਭਗ 70,000 ਵਿਦਿਆਰਥੀਆਂ ਨੇ ਆਸਟ੍ਰੇਲੀਆਈ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਪੜ੍ਹਾਈ ਕੀਤੀ, ਜਿਨ੍ਹਾਂ ਦੀ ਗਿਣਤੀ ਬੀਤੇ ਸਾਲਾਂ ਦੀ ਤੁਲਨਾ ਵਿਚ ਵਿਚ 14.65 ਫੀਸਦੀ ਜ਼ਿਆਦਾ ਹੈ। ਬੀਤੇ ਕੁਝ ਸਾਲਾਂ ਤੋਂ ਵਿਦੇਸ਼ਾਂ ਵਿਚ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਮਰੀਕਾ ਅਤੇ ਇੰਗਲੈਂਡ ਵਿਚ ਵੀਜ਼ਾ ਨਿਯਮ ਸਖਤ ਹੋਣ ਕਾਰਨ ਭਾਰਤੀ ਵਿਦਿਆਰਥੀਆਂ ਉੱਚ ਸਿੱਖਿਆ ਲਈ ਆਸਟ੍ਰੇਲੀਆ ਨੂੰ ਪਹਿਲ ਦੇ ਰਹੇ ਹਨ। Jagbani news
Comments