ਪ੍ਰਸਿੱਧ ਗਾਇਕ ਪਿਆਰੇ ਲਾਲ ਵਡਾਲੀ ਦੀ ਮੌਤ
ਅੰਮ੍ਰਿਤਸਰ: ਪ੍ਰਸਿੱਧ ਗਾਇਕ ਜੋੜੀ ਵਡਾਲੀ ਬ੍ਰਦਰਜ਼ ਵਿੱਚੋਂ ਛੋਟੇ ਭਰਾ ਪਿਆਰੇ ਲਾਲ ਵਡਾਲੀ ਦੀ ਮੌਤ ਹੋ ਗਈ। ਦੇਰ ਰਾਤ ਦਿਲ ਦਾ ਦੌਰਾ ਪੈਣ ਕਰਕੇ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਉਹ 75 ਸਾਲਾਂ ਦੇ ਸਨ। ਉਨ੍ਹਾਂ ਦਾ ਜਨਮ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਗੁਰੂ ਕੀ ਵਡਾਲੀ ਵਿੱਚ ਹੋਇਆ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਅੱਜ ਮੌਤ ਹੋ ਗਈ।ਦਮਸ੍ਰੀ ਪੂਰਨ ਚੰਦ ਤੇ ਪਿਆਰੇ ਲਾਲ ਵਡਾਲੀ ਭਰਾ ਭਾਰਤੀ ਸੂਫੀ ਗਾਇਕ ਜੋੜੀ ਸੀ। ਇਨ੍ਹਾਂ ਦਾ ਸਬੰਧ ਸੂਫ਼ੀ ਗਾਇਕੀ ਨੂੰ ਸਮਰਪਿਤ ਖਾਨਦਾਨ ਦੀ 5ਵੀਂ ਪੀੜੀ ਨਾਲ ਹੈby abp news
Comments