ਹਲਕਾ ਦਾਖਾ ਵਿਖੇ ਕਾਂਗਰਸ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ , ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਿੱਖ ਮੁੰਡੇ ਦੇ ਜੜਿਆ ਥੱਪੜ







 ਕਾਂਗਰਸ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ , ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਿੱਖ ਮੁੰਡੇ ਦੇ ਜੜਿਆ ਥੱਪੜ:ਦਾਖਾ  : ਹਲਕਾ ਮੁੱਲਾਂਪੁਰ ਦਾਖਾ ਵਿਖੇ ਕਾਂਗਰਸ ਦੇ ਹੀ ਦੋ ਧੜਿਆਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇਹ ਮਾਮਲਾ ਉਸ ਸਮੇਂ ਗਰਮਾ ਗਿਆ ,ਜਦੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇੱਕ ਸਿੱਖ ਨੌਜਵਾਨ ਅਤੇ ਕਾਂਗਰਸੀ ਵਰਕਰ ਦੇ ਹੀ ਥੱਪੜ ਜੜ ਦਿੱਤਾ ਹੈ।
Mullanpur Dakha Congress two Group between Fight, Young Beating Blame On Minister
ਹਲਕਾਦਾਖਾ ਵਿਖੇ ਕਾਂਗਰਸ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ , ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਿੱਖ ਮੁੰਡੇ ਦੇ ਜੜਿਆ ਥੱਪੜ
ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਨੌਜਵਾਨ ਨੇ ਸੜਕ ‘ਤੇ ਹੀ ਜਾਮ ਲਗਾ ਦਿੱਤਾ ਤੇ ਕਾਂਗਰਸ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਹੈ। ਇਸ ਦੌਰਾਨ ਇੱਕ ਧੜੇ ਦੇ ਨੌਜਵਾਨ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਾਏ ਹਨ। ਇਸ ਨੌਜਵਾਨ ਦਾ ਇਲਜ਼ਾਮ ਹੈ ਕਿ ਕੁੱਟਮਾਰ ਦੌਰਾਨ ਦਸਤਾਰ ਦੀ ਬੇਅਦਬੀ ਕੀਤੀ ਗਈ ਹੈ।
Mullanpur Dakha Congress two Group between Fight, Young Beating Blame On Minister
ਹਲਕਾਦਾਖਾ ਵਿਖੇ ਕਾਂਗਰਸ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ , ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਿੱਖ ਮੁੰਡੇ ਦੇ ਜੜਿਆ ਥੱਪੜ
ਦਰਅਸਲ ‘ਚ ਪਿੰਡ ਬੱਦੋਵਾਲ ਦੇ ਦੋ ਕਾਂਗਰਸੀ ਧੜਿਆਂ ਵਿਚਾਲੇ ਪਿਛਲੇ ਦਿਨੀਂ ਆਪਣੀ ਤਕਰਾਰ ਹੋਈ ਸੀ। ਜਿਸ ਦੇ ਲਈ ਅੱਜ ਕਾਂਗਰਸ ਦੇ ਦੋਵਾਂ ਧੜਿਆਂ ਵਿਚਾਲੇ ਸਮਝੌਤੇ ਨੂੰ ਲੈ ਕੇਮੁੱਲਾਂਪੁਰ ਦਾਖਾ ਬੁਲਾਇਆ ਗਿਆ ਸੀ। ਇਸ ਦੌਰਾਨ ਇੱਕ ਨੌਜਵਾਨ ਦੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹਿਸ ਹੋ ਗਈ ਅਤੇ ਬਹਿਸ ਦੇ ਦੌਰਾਨ ਹੀ ਨੌਜਵਾਨ ਦੇ ਥੱਪੜ ਮਾਰਿਆ ਹੈ।
-PTCNews

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ