ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਨਾਲ ਜੁੜੀ ਵੱਡੀ ਖ਼ਬਰ !

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਨਾਲ ਜੁੜੀ ਵੱਡੀ ਖ਼ਬਰ !,ਸੂਤਰਾਂ ਦੇ ਹਵਾਲੇ ਤੋਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਜੱਥੇ ‘ਚ ਸ਼ਾਮਲ ਹੋਣ ਵਾਲੇ 575 ਲੋਕਾਂ ਦੇ ਨਾਂਮ ਸਾਂਝੇ ਕਰ ਦਿੱਤੇ ਹਨ।
ਜਿਨ੍ਹਾਂ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹਰਦੀਪ ਪੁਰੀ, ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ, ਵਿਧਾਇਕਾਂ ਅਤੇ ਸਾਂਸਦਾਂ ਸਮੇਤ ਕਈ ਹੋਰ ਨਾਂਅ ਵੀ ਸ਼ਾਮਿਲ ਹਨ। ਤੁਹਾਨੂੰ ਦੱਸ ਦੇਈਏ ਕਿ 9 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਤੋਂ ਬਾਅਦ ਪਹਿਲਾ ਜਥਾ ਰਵਾਨਾ ਹੋਵੇਗਾ।
ਹੋਰ ਪੜ੍ਹੋ: ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਾਰੇ ਧਰਮਾਂ ਲਈ ਜਾਵੇ ਖੋਲ੍ਹਿਆ :ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਨਾਲ ਜੁੜੀ ਵੱਡੀ ਖ਼ਬਰ !,ਸੂਤਰਾਂ ਦੇ ਹਵਾਲੇ ਤੋਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਜੱਥੇ ‘ਚ ਸ਼ਾਮਲ ਹੋਣ ਵਾਲੇ 575 ਲੋਕਾਂ ਦੇ ਨਾਂਮ ਸਾਂਝੇ ਕਰ ਦਿੱਤੇ ਹਨ।
ਜਿਨ੍ਹਾਂ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਹਰਦੀਪ ਪੁਰੀ, ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ, ਵਿਧਾਇਕਾਂ ਅਤੇ ਸਾਂਸਦਾਂ ਸਮੇਤ ਕਈ ਹੋਰ ਨਾਂਅ ਵੀ ਸ਼ਾਮਿਲ ਹਨ। ਤੁਹਾਨੂੰ ਦੱਸ ਦੇਈਏ ਕਿ 9 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਤੋਂ ਬਾਅਦ ਪਹਿਲਾ ਜਥਾ ਰਵਾਨਾ ਹੋਵੇਗਾ।
ਜ਼ਿਕਰ ਏ ਖਾਸ ਹੈ ਕਿ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲਣ ਨੂੰ ਲੈ ਕੇ ਦੁਨੀਆ ਭਰ ‘ਚ ਵਸਦੀ ਨਾਨਕ ਨਾਮ ਲੇਵਾ ਸਿੰਘ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
-PTC News
Comments