. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹਦਿਲੀ ਕਾਰਨ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਵੱਖਰੀ ਪਛਾਣ ਬਣਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਦੇ ਸਹਿਯੋਗ ਇੱਕ ਨਿਵੇਕਲਾ ਜੋੜਾ ਘਰ ਤਿਆਰ ਕੀਤਾ ਜਾ ਰਿਹਾ ਹੈ। ਜਿਸ 'ਚ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਲਈ 2.5 ਲੱਖ ਹਵਾਈ ਚੱਪਲਾਂ ਦੇ ਜੋੜਿਆਂ ਦਾ ਪ੍ਰਬੰਧ ਕੀਤਾ ਜਾਵੇਗਾ।
Comments