ਮਾਸੀ ਨੂੰ ਪਿਆਰ ਕਰਨ ਵਾਲੇ ਵਿਵਾਦਾਂ ਚ ਘਿਰੇ ਗੁਰਦਾਸ ਮਾਨ ਦਾ ਪ੍ਰੋਗਰਾਮ ਹੋਇਆ ਰੱਦ
ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਨੇ ਕੋਲਕਾਤਾ ਵਿਖੇ ਦੁਰਗਾ ਪੂਜਾ ਮੌਕੇ ਹੋਣ ਵਾਲਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 6 ਅਕਤੂਬਰ ਨੂੰ ਹੋਣ ਵਾਲੇ ਇਸ ਪ੍ਰੋਗਰਾਮ ਵਿਚ ਪੰਡਾਲ ਨੂੰ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਵਾਂਗ ਬਣਾਇਆ ਗਿਆ ਸੀ। ਇਹ ਪੰਡਾਲ ਸਿੱਖ ਮਰਿਆਦਾ ਦੀ ਉਲੰਘਣਾ ਅਤੇ ਸ੍ਰੀ ਦਰਬਾਰ ਸਾਹਿਬ ਦੀ ਨਕਲ ਕਰਕੇ ਬਣਾਏ ਮਾਡਲ ਸਦਕਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪੁੱਜੀ ਹੈ। ਗੁਰਦਾਸ ਮਾਨ ਨੇ ਸ਼ੋਅ ਨੂੰ ਰੱਦ ਕਰਨ ਦਾ ਫੈਸਲਾ ਕੀਤਾ।ਗੁਰਦਾਸ ਮਾਨ ਨੇ ਕਿਹਾ ਕਿ ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਉਨ੍ਹਾਂ ਲਈ ਸਭ ਤੋਂ ਪਹਿਲਾਂ ਹੈ। ਪਰ ਮੈਂ ਸਿੱਖ ਦੀ ਧਰਮ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਨਾਲ ਸਬੰਧਿਤ ਹੋਣ ਕਰਕੇ ਇਹ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕਰਨਗੇ ਕਿ ਕੋਈ ਦਰਬਾਰ ਸਾਹਿਬ ਦੀ ਨਕਲ ਕਰੇ ਜਾਂ ਕਿਸੇ ਵੀ ਤਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਏ।
Comments