ਸੁਲਤਾਨਪੁਰ ਲੋਧੀ ’ਚ ਦੋ ਦਿਨਾਂ ਵਿਸ਼ਵ ਵਾਤਾਵਰਣ ਕਾਨਫਰੰਸ 1 ਨਵੰਬਰ ਤੋਂ

ਸੁਲਤਾਨਪੁਰ ਲੋਧੀ ’ਚ ਦੋ ਦਿਨਾਂ ਵਿਸ਼ਵ ਵਾਤਾਵਰਣ ਕਾਨਫਰੰਸ ਭਲ੍ਹਕ ਤੋਂ
ਆਲਮੀ ਤਪਸ਼ ਤੇ ਦੱਖਣੀ ਏਸ਼ੀਆ ਮੁਲਕਾਂ ’ਚ ਪਾਣੀ ਦੇ ਸੰਕਟ ਬਾਰੇ ਹੋਵੇਗੀ ਚਰਚਾ
ਸੁਲਤਾਨਪੁਰ ਲੋਧੀ,
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ ਵਿਸ਼ਵ ਵਾਤਾਵਰਣ ਕਾਨਫਰੰਸ 2 ਤੇ 3 ਨਵੰਬਰ ਨੂੰ ਨਿਰਮਲ ਕੁਟੀਆ ਪਵਿੱਤਰ ਕਾਲੀ ਵੇਈਂ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਇਸ ਕਾਨਫਰੰਸ ਵਿਚ ਆਲਮੀ ਤਪਸ਼ ਤੇ ਖਾਸ ਕਰਕੇ ਦੱਖਣੀ ਏਸ਼ੀਆਈ ਮੁਲਕਾਂ ਵਿਚ ਪੈਦਾ ਹੋ ਰਹੇ ਪਾਣੀ ਦੇ ਸੰਕਟ ਬਾਰੇ ਚਰਚਾ ਕੀਤੀ ਜਾਵੇਗੀ। ਕਾਨਫਰੰਸ ਦੇ ਕੋਆਰਡੀਨੇਟਰ ਪ੍ਰੋ. ਆਸਾ ਸਿੰਘ ਘੁੰਮਣ ਨੇ ਦੱਸਿਆ ਕਿ ਦੋ ਦਿਨਾਂ ਦੀ ਕਾਨਫਰੰਸ ਦੌਰਾਨ ਵੱਖ ਵੱਖ ਦੇਸ਼ਾਂ ਦੇ ਮਾਹਿਰ ਆਲਮੀ ਤਪਸ਼ ’ਤੇ ਚਰਚਾ ਕਰਨਗੇ। ਉਨ੍ਹਾਂ ਦੱਸਿਆ ਕਿ ਭਾਰਤ ਵਿਚ ਤੇ ਇਸ ਦੇ ਗੁਆਂਢੀ ਮੁਲਕਾਂ ਵਿਚ ਪਾਣੀ ਦੇ ਸੰਕਟ ਦੀ ਸਮੱਸਿਆ ਇਕੋ ਜਿਹੀ ਹੈ। ਇਨ੍ਹਾਂ ਦੇਸ਼ਾਂ ਦੇ ਦਰਿਆ ਵੀ ਬੁਰੀ ਤਰ੍ਹਾਂ ਪਲੀਤ ਹੋ ਰਹੇ ਹਨ, ਉਨ੍ਹਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਦੋ ਦਿਨਾਂ ਚੱਲਣ ਵਾਲੀ ਵਿਸ਼ਵ ਵਾਤਾਵਰਣ ਕਾਨਫਰੰਸ ਵਿਚ ਮੈਗਾਸਾਸੇ ਐਵਾਰਡੀ ਰਜਿੰਦਰ ਸਿੰਘ ਅਤੇ ਅਮਰੀਕਾ ਤੋਂ ਡਾ. ਸਵਰਾਜ ਸਿੰਘ ਉਚੇਚੇ ਤੌਰ ’ਤੇ ਸ਼ਾਮਲ ਹੋ ਰਹੇ ਹਨ। ਪੰਜਾਬ ਦੀ ਵਿਰਾਸਤ ਅਤੇ ਪੰਜਾਬ ਦੇ ਅਲੋਪ ਹੋ ਰਹੇ ਰੁੱਖਾਂ ਬਾਰੇ ਵੀ ਇਸ ਕਾਨਫਰੰਸ ਵਿਚ ਚਰਚਾ ਕਰਨ ਲਈ ਯੂਕੇ ਤੋਂ ਮੋਤਾ ਸਿੰਘ ਸਰਾਏ, ਡਾ. ਨਿਰਮਲ ਸਿੰਘ ਲਾਂਬੜਾ, ਆਸਟ੍ਰੇਲੀਆ ਤੋਂ ਸੁਖਜਿੰਦਰ ਸਿੰਘ, ਵਰਲਡ ਸਿੱਖ ਆਰਗੇਨਾਈਜੇਸ਼ਨ ਦੇ ਆਗੂ ਇੰਦਰਜੀਤ ਸਿੰਘ ਬੱਲ ਆਪੋ ਆਪਣੇ ਵਿਚਾਰ ਰੱਖਣਗੇ। ਪਦਮਸ੍ਰੀ ਸੰਤ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਤੇ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਇਨ੍ਹਾਂ ਸਮਾਗਮਾਂ ਵਿਚ ਹਾਜ਼ਰ ਰਹਿਣਗੇ। ਧਾਰਮਿਕ ਆਗੂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਮਨੁੱਖ ਦੀ ਕੁਦਰਤ ਨਾਲ ਸਾਂਝ ਬਾਰੇ ਚਰਚਾ ਕਰਨਗੇ। ਇਨ੍ਹਾਂ ਤੋਂ ਇਲਾਵਾ ਕੇਰਲਾ, ਮੱਧ ਪ੍ਰਦੇਸ, ਰਾਜਸਥਾਨ ਤੇ ਗੁਜਰਾਤ ਤੋਂ ਵੀ ਵਿਦਵਾਨ ਹਾਜ਼ਰ ਹੋਣਗੇ। ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ ਅਤੇ ਜਿਹੜੀਆਂ ਪੰਚਾਇਤਾਂ ਨੇ ਆਪੋ ਆਪਣੇ ਪਿੰਡਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਦੇ ਯੋਗ ਪ੍ਰਬੰਧ ਕੀਤੇ ਹਨ ਤੇ ਪਾਣੀ ਖੇਤੀ ਨੂੰ ਲਗਦਾ ਕੀਤਾ ਹੈ ਉਨ੍ਹਾਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ