ਸੁਲਤਾਨਪੁਰ ਲੋਧੀ ਤੱਕ ਸਜਾਏ ਨਗਰ ਕੀਰਤਨ ਦਾ ਨਿੱਘਾ ਸਵਾਗਤ
ਭੈਣੀ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਏ ਨਗਰ ਕੀਰਤਨ ਦਾ ਨਿੱਘਾ ਸਵਾਗਤ
30 ਹਜ਼ਾਰ ਤੋਂ ਜਿਆਦਾ ਸੰਗਤ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕੀਤੇ ਦਰਸ਼ਨ
ਸੁਲਤਾਨਪੁਰ ਲੋਧੀ, 1 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮਧਾਰੀ ਸੰਪਰਦਾਇ ਭੈਣੀ ਸਾਹਿਬ ਵਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਜਿਸਦਾ ਵਿਧਾਇਕ ਸ. ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸੰਗਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਤਿਗੁਰੂ ਉਦੈ ਸਿੰਘ ਦੀ ਅਗਵਾਈ ਹੇਠ ਆਏ ਨਗਰ ਕੀਰਤਨ ਦੌਰਾਨ 30 ਹਜ਼ਾਰ ਤੋਂ ਵੱਧ ਸੰਗਤ ਸ਼ਾਮਿਲ ਸੀ। ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਐਚ.ਐਸ. ਹੰਸਪਾਲ ਵੀ ਸ਼ਾਮਿਲ ਸਨ।
Ê ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਨਾਮਧਾਰੀ ਸੰਪਰਦਾਇ ਨਾਲ ਸਬੰਧਿਤ ਸੰਗਤ ਪਹਿਲਾਂ ਡਡਵਿੰਡੀ ਵਿਖੇ ਇਕੱਤਰ ਹੋਈ ਜਿੱਥੋਂ 30,000 ਤੋਂ ਵੱਧ ਸੰਗਤ ਪੈਦਲ ਚੱਲਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਹੁੰਚੀ, ਜਿੱਥੇ ਰੋਟਰੀ ਚੌਂਕ ਵਿਖੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸੰਗਤ ਨੂੰ ਜੀ ਆਇਆਂ ਕਿਹਾ। ਜਿਲ•ਾ ਪ੍ਰਸ਼ਾਸ਼ਨ ਵਲੋਂ ਸੰਗਤ ਦੀ ਸਹੂਲਤ ਤੇ ਨਗਰ ਕੀਰਤਨ ਦੌਰਾਨ ਨਿਰਵਿਘਨ ਆਵਾਜਾਈ Ñਲਈ ਸੁਚਾਰੂ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਏਨੇ ਵੱਡੇ ਨਗਰ ਕੀਰਤਨ ਦੌਰਾਨ ਵੀ ਆਮ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਈ।
ਇਸ ਮੌਕੇ ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ ਉਹ ਗੁਰੂ ਨਾਨਕ ਦੇਵ ਜੀ ਦੀ ਨਗਰੀ ਵਿਖੇ ਆ ਕੇ ਆਪਣੇ ਆਪ ਨੂੰ ਵਡਭਾਗਾ ਸਮਝ ਰਹੇ ਹਨ। ਉਨ•Îਾਂ ਕਿਹਾ ਕਿ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਨੁਸਾਰ ਵਾਤਾਵਰਣ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਤਵੱਜ਼ੋਂ ਦੇਵੇ।
ਇਸ ਮੌਕੇ ਵਿਧਾਇਕ ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸ਼ਹਿਰ ਦਾ ਚਹੁੰਤਰਫਾ ਵਿਕਾਸ ਕਰਵਾਇਆ ਗਿਆ ਹੈ ਤੇ ਇਹ ਸ਼ਹਿਰ ਵਿਸ਼ਵ ਦੇ ਨਕਸ਼ੇ ਉੱਪਰ ਆ ਗਿਆ ਹੈ।
ਸੰਗਤ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨਾਂ ਪਿੱਛੋਂ ਲੰਗਰ ਛਕਿਆ ਗਿਆ ਤੇ ਹੋਰ ਗੁਰੂਧਾਮਾਂ ਦੇ ਦਰਸ਼ਨ ਵੀ ਕੀਤੇ ਗਏ। ਨਗਰ ਕੀਰਤਨ ਦੌਰਾਨ ਔਰਤ ਸ਼ਰਧਾਲੂਆਂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਸਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਮੋਗਲਾ ਵੀ ਹਾਜ਼ਰ ਸਨ।
----------------------------

Comments