ਪਾਕਿਸਤਾਨ ਤੋਂ ਦੌੜ ਕੇ ਪੰਜਾਬ ਆਏ ਸਾਬਕਾ ਵਿਧਾਇਕ ਬਲਦੇਵ ਦਾ ਵੀਜ਼ਾ ਖ਼ਤਮ

ਖੰਨਾ: ਪਾਕਿਸਤਾਨ ਦੇ ਪੀਐਮ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਦਾ ਤਿੰਨ ਮਹੀਨਿਆਂ ਦਾ ਵੀਜ਼ਾ ਮੰਗਲਵਾਰ ਨੂੰ ਖ਼ਤਮ ਹੋ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਦੋ ਮਹੀਨੇ ਪਹਿਲਾਂ ਹੀ ਵੀਜ਼ੇ ਲਈ ਆਨਲਾਈਨ ਅਪਲਾਈ ਕਰ ਦਿੱਤਾ ਸੀ ਪਰ ਅਜੇ ਤੱਕ ਸਰਕਾਰ ਵੱਲੋਂ ਇਸ ਦਾ ਜਵਾਬ ਨਹੀਂ ਆਇਆ। ਬਲਦੇਵ ਕੁਮਾਰ ਕਿਸੇ ਵੀ ਹਾਲਤ 'ਚ ਪਾਕਿਸਤਾਨ ਵਾਪਸ ਨਹੀਂ ਜਾਣਾ ਚਾਹੁੰਦੇ।ਬਲਦੇਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਭਾਰਤ 'ਚ ਸ਼ਰਨ ਜ਼ਰੂਰ ਦਿੱਤੀ ਜਾਵੇਗੀ। ਬਲਦੇਵ ਕੁਮਾਰ ਨੇ ਅਜੇ ਦੋ ਦਿਨ ਪਹਿਲਾਂ ਹੀ ਇਸ ਦਾ ਰਿਮਾਂਈਡਰ ਵੀ ਸਰਕਾਰ ਨੂੰ ਭੇਜਿਆ ਹੈ। ਬਲਦੇਵ ਕੁਮਾਰ ਦਾ ਕਹਿਣਾ ਹੈ ਕਿ ਪਾਕਿਸਤਾਨ 'ਚ ਉਨ੍ਹਾਂ ਦੀ ਜਾਨ ਨੂੰ ਅੱਤਵਾਦੀਆਂ ਤੇ ਆਈਐਸਆਈ ਤੋਂ ਖ਼ਤਰਾ ਹੈ, ਜਿਸ ਕਾਰਨ ਉਹ ਵਾਪਸ ਨਹੀਂ ਜਾਣਾ ਚਾਹੁੰਦੇ।ਉਸ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ ਕਿ ਸਰਹੱਦ ਟੱਪਦਿਆਂ ਹੀ ਉਨ੍ਹਾਂ ਨੂੰ ਸ਼ੂਟ ਕਰ ਦਿੱਤਾ ਜਾਵੇਗਾ ਤੇ ਉਨ੍ਹਾਂ 'ਤੇ ਪਾਕਿਸਤਾਨ 'ਚ 50 ਲੱਖ ਦਾ ਇਨਾਮ ਵੀ ਰੱਖਿਆ ਗਿਆ ਹੈ। ਬਲਦੇਵ ਕੁਮਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ 'ਚ ਉਨ੍ਹਾਂ ਨੂੰ ਸਿਆਸੀ ਸ਼ਰਨ ਦੇਣ। ਬਲਦੇਵ ਕੁਮਾਰ ਨੇ ਕਿਹਾ ਕਿ ਉਹ ਕੋਈ ਏਜੰਟ ਨਹੀਂ ਹਨ ਤੇ ਇਹ ਸਭ ਗਲਤ ਕਿਹਾ ਜਾ ਰਿਹਾ ਹੈ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ