ਗੀਤੇਸ਼ ਸ਼ਰਮਾ ਆਸਟ੍ਰੇਲੀਆ 'ਚ ਭਾਰਤੀ ਹਾਈ ਕਮਿਸ਼ਨਰ ਨਿਯੁਕਤ

ਮੈਲਬੌਰਨ, 26 ਨਵੰਬਰ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ 'ਚ ਨਵੇਂ ਭਾਰਤੀ ਹਾਈ ਕਮਿਸ਼ਨਰ ਕੈਨਬਰਾ ਗੀਤੇਸ਼ ਸ਼ਰਮਾ ਇਥੇ ਪਹੁੰਚ ਚੁੱਕੇ ਹਨ ਅਤੇ ਉਹ ਆਪਣਾ ਉਥੋਂ ਦਾ ਕੰਮਕਾਰ ਸਾਂਭ ਲੈਣਗੇ | ਉਹ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ 'ਚ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੇ ਹਨ ਅਤੇ ਉਨ੍ਹਾਂ ਨੇ ਇਸ ਵਿਭਾਗ 'ਚ ਵਧੇਰੇ ਸਮਾਂ ਕੰਮ ਕੀਤਾ ਹੈ | 25 ਮਾਰਚ, 1961 ਨੂੰ ਜਨਮੇ ਸ਼ਰਮਾ 1986 'ਚ ਭਾਰਤੀ ਵਿਦੇਸ਼ੀ ਮੰਤਰਾਲੇ ਨਾਲ ਜੁੜੇ | ਮਾਸਟਰਸ ਇਨ ਪੋਲੀਟੀਕਲ ਸਾਇੰਸ ਦਿੱਲੀ ਯੂਨੀਵਰਸਿਟੀ ਤੋਂ ਕੀਤੀ ਅਤੇ ਰੂਸ, ਯੂਕਰੇਨ, ਹਾਂਗਕਾਂਗ, ਪਾਕਿਸਤਾਨ ਅਤੇ ਬਰਤਾਨੀਆ 'ਚ ਕੰਮ ਕਰ ਚੁੱਕੇ ਹਨ | ਉਹ ਉਜਬੇਕਿਸਤਾਨ ਅਤੇ ਫਿਜੀ 'ਚ ਭਾਰਤੀ ਹਾਈ ਕਮਿਸ਼ਨਰ ਰਹਿ ਚੁੱਕੇ ਹਨ | ਸ਼ਰਮਾ ਵਲੋਂ ਆਂਧਰਾ ਪ੍ਰਦੇਸ਼, ਹੈਦਰਾਬਾਦ ਸੂਬੇ ਦੇ ਸੂਚਨਾ ਤਕਨਾਲੋਜੀ ਵਿਭਾਗ ਦੇ ਵਿਸ਼ੇਸ਼ ਡਿਪਟੀ ਅਧਿਕਾਰੀ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ | ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦਾ ਆਸਟ੍ਰੇਲੀਆ ਨਾਲ ਬਹੁਤ ਪੁਰਾਣਾ ਸਬੰਧ ਹੈ ਅਤੇ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹ ਇਥੇ ਭਾਰਤੀਆਂ ਦੀ ਸੇਵਾ ਕਰਨਗੇ | ਉਨ੍ਹਾਂ ਕਿਹਾ ਕਿ ਉਹ ਝਾਰਖੰਡ ਦੇ ਪਛੜੇ ਇਲਾਕੇ ਦੇ ਇਕ ਸਕੂਲ 'ਚ ਪੜ੍ਹੇ ਹਨ ਜਿਸ ਦੀ ਸਥਾਪਨਾ ਆਸਟ੍ਰੇਲੀਆਈ ਮਿਸ਼ਨਰੀਆਂ ਵਲੋਂ ਕੀਤੀ ਗਈ ਸੀ | ਆਸਟ੍ਰੇਲੀਆ ਅਧਿਆਪਕਾਂ ਤੋਂ ਹੀ ਸਿੱਖਿਆ ਪ੍ਰਾਪਤ ਕੀਤੀ ਸੀ | ਮੈਂ ਸ਼ੁਕਰ ਗੁਜ਼ਾਰ ਹਾਂ ਕਿ ਬਹੁਤ ਸਾਲਾਂ ਬਾਅਦ ਮੈਨੂੰ ਇਥੋਂ ਦਾ ਹਾਈ ਕਮਿਸ਼ਨਰ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ