ਸੁਲਤਾਨਪੁਰ ਲੋਧੀ *ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਸੰਗੀਤਮਈ ਪੇਸ਼ਕਾਰੀ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ
ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਨੇ ਤੀਜੇ
ਦਿਨ ਵੀ ਦਰਸ਼ਕ ਕੀਲੇ
*ਡੀਜੀਪੀ ਪੀਏਪੀ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਦਿੱਤਾ ਸੱਦਾ
*ਸੂਫ਼ੀ
ਗਾਇਕ ਲਖਵਿੰਦਰ ਵਡਾਲੀ ਨੇ ਸੰਗੀਤਮਈ ਪੇਸ਼ਕਾਰੀ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ
ਜੋੜਿਆ
ਸੁਲਤਾਨਪੁਰ ਲੋਧੀ (ਕਪੂਰਥਲਾ), 6 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਤੀਜੇ
ਦਿਨ ਵੀ ਸੁਲਤਾਨਪੁਰ ਲੋਧੀ ਵਿਖੇ ਸਥਿਤ ਰਬਾਬ ਪੰਡਾਲ ’ਚ ਕਰਵਾਇਆ ਗਿਆ। ਇਸ ਰੂਹਾਨੀ ਪ੍ਰੋਗਰਾਮ ਨੇ ਦਰਸ਼ਕਾਂ ਦੀ ਖ਼ੂਬ ਵਾਹ-ਵਾਹ ਖੱਟੀ।
ਉਘੇ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਸੰਗੀਤਮਈ ਪੇਸ਼ਕਾਰੀ ਦੇ ਕੇ ਗੁਰੂ ਨਾਨਕ ਦੇਵ
ਜੀ ਨੂੰ ਸਿਜਦਾ ਕੀਤਾ। ਡੀਜੀਪੀ ਪੀਏਪੀ ਇਕਬਾਲ
ਪ੍ਰੀਤ ਸਿੰਘ ਸਹੋਤਾ ਸਮਾਗਮ ਵਿੱਚ ਸ਼ਰਧਾਲੂ ਵਜੋਂ ਪੁੱਜੇ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ
ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਇਹ ਸਮਾਗਮ
ਕਰਵਾਇਆ ਜਾ ਰਿਹਾ ਹੈ। ਬਾਬੇ ਨਾਨਕ ਵੱਲੋਂ ਦਿੱਤੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤ ਦਾ ਪ੍ਰਚਾਰ ਪ੍ਰਸਾਰ
ਕਰਨ ਵਿੱਚ ਇਹ ਸਮਾਗਮ ਮੀਲ ਪੱਥਰ ਸਾਬਤ ਹੋਣਗੇ।
ਉਨ੍ਹਾਂ ਕਿਹਾ ਕਿ ਗਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਗੁਰੂ ਜੀ ਦੇ ਏਕਤਾ,
ਸ਼ਾਂਤੀ, ਭਾਈਚਾਰੇ,
ਮਹਿਲਾ ਸਸ਼ਕਤੀਕਰਨ ਅਤੇ ਵਾਤਾਵਰਣ ਦੀ ਸੰਭਾਲ ਦੇ ਸੰਦੇਸ਼
ਨੂੰ ਘਰ-ਘਰ ਪਹੁੰਚਾਉਣ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਦੀਆਂ ਸਿੱਖਿਆਵਾਂ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਸਮਾਗਮ ਵਿਚ ਵੱਖ ਵੱਖ ਵਰਗਾਂ ਦੇ ਲੋਕ ਸ਼ਾਮਲ ਹੋਏ, ਜਿਨ੍ਹਾਂ ਨੇ ਗਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦੀ ਭਰਪੂਰ ਸ਼ਲਾਘਾ ਕੀਤੀ
ਅਤੇ ਇਸ ਨੂੰ ਗੁਰੂ ਨਾਨਕ ਦੇਵ ਜੀ ਦੀ ਬਾਣੀ ਨਾਲ ਜੋੜਨ ਦਾ ਅਹਿਮ ਉਪਰਾਲਾ ਦੱਸਿਆ। ਇਹ ਪ੍ਰੋਗਰਾਮ
ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱੱਲੋਂ ਕਰਵਾਇਆ ਜਾ ਰਿਹਾ ਹੈ, ਜੋ 15 ਨਵੰਬਰ ਤੱਕ ਜਾਰੀ ਰਹੇਗਾ। ਸੰਗਤਾਂ ਨੇ
ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਇਸ ਰਾਹੀਂ ਲੋਕਾਂ ਨੂੰ ਗੁਰੂ ਜੀ ਦੇ ਜੀਵਨ
ਅਤੇ ਸਿਖਿਆਵਾਂ ਬਾਰੇ ਪੂਰੀ ਜਾਣਕਾਰੀ ਮਿਲ ਰਹੀ ਹੈ। ਦੱਸÎਣਯੋਗ ਹੈ ਕਿ ਇਹ ਸਮਾਗਮ 6 ਤੋਂ 10 ਨਵੰਬਰ ਤੱਕ ਅਤੇ ਫਿਰ 14 ਤੋਂ 15 ਨਵੰਬਰ ਤੱਕ ਹਰ ਰੋਜ਼ ਸ਼ਾਮ 7 ਤੋਂ 9:15 ਤੱਕ ਕਰਵਾਏ ਜਾÎਣਗੇ। ਨਵੰਬਰ 11, 12 ਤੇ 13 ਨੂੰ ਇਹ ਪ੍ਰੋਗਰਾਮ ਸ਼ਾਮ 7 ਵਜੇ ਤੋਂ ਸਾਢੇ 10 ਵਜੇ ਤੱਕ ਕਰਵਾਏ ਜਾÎਣਗੇ।
Comments