ਗਾਇਕ ਐਲੀ ਮਾਂਗਟ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਧਰੋੜ 'ਚ ਮੰਗਲਵਾਰ ਰਾਤ ਨੂੰ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਪੰਜਾਬੀ ਗਾਇਕ ਹਰਕੀਰਤ ਸਿੰਘ ਮਾਂਗਟ ਉਰਫ਼ ਐਲੀ ਮਾਂਗਟ ਦੀ ਭਾਲ ਲਈ ਛਾਪੇਮਾਰੀ ਕੀਤੀ ਗਈ | ਜਾਣਕਾਰੀ ਦਿੰਦਿਆਂ ਏ.ਸੀ.ਪੀ. ਜਸ਼ਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਅੱਜ ਸਵੇਰੇ ਐਲੀ ਮਾਂਗਟ ਦੀ ਦੋਰਾਹਾ ਸਥਿਤ ਰਿਹਾਇਸ਼ ਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ, ਪਰ ਉਹ ਨਹੀਂ ਮਿਲਿਆ | ਐਲੀ ਮਾਂਗਟ ਅਜੇ ਫ਼ਰਾਰ ਦੱਸਿਆ ਜਾਂਦਾ ਹੈ | ਉਨ੍ਹਾਂ ਦੱਸਿਆ ਪੁਲਿਸ ਵਲੋਂ ਉਸ ਦੀ ਗਿ੍ਫ਼ਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ 

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ