ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ

ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ ਪਾਣੀ ਖਾ ਕੇ ਆਪਣੇ ਭਰਾ ਤੇ ਪੁੱਤਰ ਸਮੇਤ ਘਰ ਦੇ ਬਾਹਰ ਸੈਰ ਕਰ ਰਹੇ ਸੀ ਤਾਂ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦਿਆਂ ਫਾਇਰਿੰਗ ਕੀਤੀ ਗਈ ਤੇ ਫਿਰ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਸੱਟਾ ਮਾਰੀਆ ਗਈਆਂ ਜਿਸ ਨੂੰ ਬਾਅਦ 'ਚ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਲੈ ਜਾਇਆ ਗਿਆ ਸੀ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਦਲਬੀਰ ਸਿੰਘ ਢਿਲਵਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਅਹੁਦਿਆਂ ਸਮੇਤ ਸ਼ੂਗਰਕੇਨ ਦਾ ਮੈਂਬਰ ਵੀ ਤਾਇਨਾਤ ਰਿਹਾ ਹੈ ਤੇ ਹਲਕਾ ਡੇਰਾ ਬਾਬਾ ਨਾਨਕ 'ਚ ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਆਗੂ ਸੀ। ਵਾਪਰੀ ਘਟਨਾ ਕਰਕੇ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
Comments