ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ


ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅਗੰਮਗੜ੍ਹ ਤੋਂ 96 ਕਰੋੜੀ ਬਾਬਾ ਬੁੱਢਾ ਦਲ ਦੇ ਮੁਖੀ ਬਲਵੀਰ ਸਿੰਘ ਦੀ ਅਗਵਾਈ ਹੇਠ ਖ਼ਾਲਸਾਈ ਜਾਹੋ-ਜਲਾਲ ਨਾਲ ਵਿਸ਼ਾਲ ਮਹੱਲਾ ਸਜਾਇਆ ਜਾ ਰਿਹਾ ਹੈ, ਜੋ ਕਿ ਗੁਰਦੁਆਰਾ ਸੰਤ ਘਾਟ ਵਿਖੇ ਸਮਾਪਤ ਹੋਵੇਗਾ। ਇਸ 'ਚ ਵੱਖ-ਵੱਖ ਨਿਹੰਗ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਸਿੰਦਾ ਸਿੰਘ ਭਿੱਖੀਵਿੰਡ ਵਾਲੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹਨ।


ਖ਼ਬਰ ਸ਼ੇਅਰ ਕਰੋ

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ