ਗਿ੍ਫਥ 'ਚ ਸਜਾਇਆ ਨਗਰ ਕੀਰਤਨ

ਮੈਲਬੌਰਨ, 18 ਨਵੰਬਰ (ਸਰਤਾਜ ਸਿੰਘ ਧੌਲ)-ਇੱਥੋ 500 ਕਿੱਲੋਮੀਟਰ ਦੀ ਦੂਰੀ 'ਤੇ ਵਸੇ ਪੰਜਾਬੀਆਂ ਦੀ ਭਾਰੀ ਵਸੋਂ ਵਾਲੇ ਟਾਊਨ ਗਿ੍ਫਥ 'ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਇਹ ਸ਼ੁਰੂ ਹੋ ਕੇ ਸ਼ਹਿਰ ਤੱਕ ਪਹੁੰਚਿਆ | ਇਹ ਪਹਿਲੀ ਵਾਰ ਸੀ ਜਦੋਂ ਗੁਰੂ ਘਰੋਂ ਤੋਂ ਸੰਗਤਾਂ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ਹਿਰ ਦੀਆਂ ਪ੍ਰਮੁੱਖ ਗਲੀਆਂ 'ਚੋਂ ਲੰਘ ਕੇ ਵਾਪਸ ਫਿਰ ਗੁਰਦੁਆਰਾ ਸਾਹਿਬ ਪਹੁੰਚੀਆਂ | ਗਿ੍ਫਥ ਕੌਾਸਲ ਵਲੋਂ ਵਿਸ਼ੇਸ਼ ਸਹਾਇਤਾ ਦਿੱਤੀ ਗਈ ਅਤੇ ਮੇਅਰ ਅਤੇ ਇਲਾਕੇ ਦੇ ਸੰਸਦ ਮੈਂਬਰ ਵੀ ਪਹੁੰਚੇ | ਉਨ੍ਹਾਂ ਵਲੋਂ ਸਿੱਖ ਜਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਭ ਨੂੰ ਇਸ ਮਹਾਨ ਜਗਤ ਗੁਰੂ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ