ਪੰਜਾਬ ਦੇ ਸਕੂਲਾਂ ਵਿਚ 11 ਤੋਂ 17 ਜਨਵਰੀ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਹਫ਼ਤਾ

ਅਜਨਾਲਾ ,27 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸਿੱਖਿਆ ਵਿਭਾਗ ਵੱਲੋਂ 11 ਤੋਂ 17 ਜਨਵਰੀ 2020 ਤੱਕ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾਵੇਗਾ । ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਜ ਜਾਰੀ ਪੱਤਰ ਵਿਚ ਦੱਸਿਆ ਗਿਆ ਹੈ ਕਿ ਹਰੇਕ ਸਾਲ 1.50 ਲੱਖ ਲੋਕਾਂ ਦੀ ਮੌਤ ਸੜਕ ਦੁਰਘਟਨਾ ਵਿਚ ਹੋ ਜਾਂਦੀ ਹੈ ਅਤੇ ਕਈ ਲੋਕ ਗੰਭੀਰ ਜ਼ਖ਼ਮੀ ਵੀ ਹੋ ਜਾਂਦੇ ਹਨ, ਇਸ ਨੂੰ ਧਿਆਨ ਵਿਚ ਰੱਖਦਿਆਂ ਹੀ ਸਿੱਖਿਆ ਵਿਭਾਗ ਵੱਲੋਂ ਸੜਕ ਸੁਰੱਖਿਆ ਹਫ਼ਤਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੱਤਰ ਵਿਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 11 ਜਨਵਰੀ ਤੋਂ ਲੈ ਕੇ 17 ਜਨਵਰੀ ਤੱਕ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਤੌਰ ਤੇ ਜਾਗਰੂਕ ਕਰਨ ।
Comments