ਸੁਲਤਾਨਪੁਰ ਲੋਧੀ ਨੂੰ ਨਸ਼ਾ ਮੁਕਤ ਬਣਾਉਣ ਲਈ 15 ਦਿਨ ਤੋਂ ਆਰੰਭੀ ਭੁੱਖ ਹੜਤਾਲ ਖਤਮ


ਸੁਲਤਾਨਪੁਰ ਲੋਧੀ, 25 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ਼ਹਿਰ ਸੁਲਤਾਨਪੁਰ ਲੋਧੀ ਨੂੰ ਨਸ਼ਾ ਮੁਕਤ ਬਣਾਉਣ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਆਗੂ ਭਾਈ ਲਖਵੀਰ ਸਿੰਘ ਵਲੋਂ ਬੀਤੇ 15 ਦਿਨਾਂ ਤੋਂ ਆਰੰਭੀ ਭੁੱਖ ਹੜਤਾਲ ਅੱਜ ਸ਼ਾਮ 5 ਵਜੇ ਤੱਕ ਜਾਰੀ ਰਹੀ | ਦੇਰ ਸ਼ਾਮ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਉੱਦਮ ਸਦਕਾ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਤੇ ਪੁਲਿਸ ਉਪ ਕਪਤਾਨ ਸਰਵਨ ਸਿੰਘ ਬੱਲ ਆਦਿ ਦਰਮਿਆਨ ਮੀਟਿੰਗ ਹੋਈ | ਜਿਸ ਵਿਚ ਸਿੱਖ ਜਥੇਬੰਦੀਆਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦੇ ਹੋਏ ਸਰਕਾਰ ਤੇ ਸਤਿਕਾਰ ਕਮੇਟੀ ਵਿਚਾਲੇ ਸਮਝੌਤਾ ਹੋ ਗਿਆ | ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਮੁਖੀ ਭਾਈ ਸੁਖਜੀਤ ਸਿੰਘ ਖੋਸੇ ਸਮੇਤ ਪੰਜ ਸਿੰਘਾਂ ਵਲੋਂ ਭਾਈ ਲਖਵੀਰ ਸਿੰਘ ਦੀ ਭੁੱਖ ਹੜਤਾਲ ਖ਼ਤਮ ਕਰਨ 'ਤੇ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਏ ਮੋਰਚੇ ਦੇ ਪਹਿਲੇ ਪੜਾਅ ਨੂੰ ਇੱਥੇ ਸਮਾਪਤ ਕਰਨ ਦਾ ਐਲਾਨ ਕੀਤਾ | ਸਮਝੌਤੇ ਸਬੰਧੀ ਸਿਵਲ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਇੰਦਰਜੀਤ ਸਿੰਘ ਜੀਰਾ, ਵਿਧਾਇਕ ਨਵਤੇਜ ਸਿੰਘ ਚੀਮਾ ਤੇ ਭਾਈ ਸੁਖਜੀਤ ਸਿੰਘ ਖੋਸੇ ਨੇ ਦੱਸਿਆ ਕਿ 26 ਦਸੰਬਰ ਤੋਂ ਮੀਟ ਸ਼ਰਾਬ, ਤੰਬਾਕੂ ਆਦਿ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਨਗਰ ਕੌਾਸਲ ਸੁਲਤਾਨਪੁਰ ਲੋਧੀ ਵਲੋਂ ਪਹਿਲਾਂ ਮੁਨਾਦੀ ਕਰਵਾਈ ਜਾਵੇਗੀ ਤੇ ਉਸ ਤੋਂ ਬਾਅਦ ਸ਼ਹਿਰ ਦੀ ਹਦੂਦ ਅੰਦਰ ਮੀਟ ਆਦਿ ਵੇਚਦਾ ਜੋ ਫੜਿਆ ਗਿਆ ਤਾਂ ਉਸ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਸ਼ਰਾਬ ਦੇ ਠੇਕੇ 31 ਮਾਰਚ ਤੋਂ ਬਾਅਦ ਸ਼ਹਿਰ ਦੇ ਬਾਹਰ ਮੇਨ ਰੋਡ 'ਤੇ ਨਵੇਂ ਬਣੇ ਸਵਾਗਤੀ ਗੇਟਾਂ ਤੋਂ ਹਟਾ ਕੇ ਿਲੰਕ ਰੋਡ 'ਤੇ ਹੀ ਖੋਲੇ੍ਹ ਜਾਣਗੇ | ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਹੋਣ ਦੇ ਨਾਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਗੁਰੂ ਨਾਨਕ ਨਗਰੀ ਨੂੰ ਨਸ਼ਾ ਮੁਕਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਦੇ ਹੀ ਸ਼ਹਿਰ ਦੀ ਹਦੂਦ 'ਚ ਸ਼ਰਾਬ ਦੇ ਠੇਕੇ ਬਾਹਰ ਕੱਢੇ ਗਏ ਸਨ, ਪਰ ਹੁਣ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ 31 ਮਾਰਚ ਤੋਂ ਬਾਅਦ ਸੁਲਤਾਨਪੁਰ ਲੋਧੀ ਦੇ ਸਮੂਹ ਠੇਕੇ ਮੇਨ ਸੜਕਾਂ 'ਤੇ ਖੋਲ੍ਹਣ ਦੀ ਸਖ਼ਤ ਮਨਾਹੀ ਹੋਵੇਗੀ | ਭਾਈ ਸੁਖਜੀਤ ਸਿੰਘ ਖੋਸੇ ਨੇ ਜਥੇਦਾਰ ਇੰਦਰਜੀਤ ਸਿੰਘ ਜੀਰਾ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਵਲੋਂ ਲਗਾਇਆ ਗਿਆ ਮੋਰਚਾ ਪੂਰੀ ਤਰ੍ਹਾਂ ਸਫਲ ਹੋਇਆ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਉਪ ਚੇਅਰਮੈਨ ਦੀਪਕ ਧੀਰ ਰਾਜੂ, ਨਗਰ ਕੌਾਸਲ ਦੇ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ ਆਦਿ ਹਾਜ਼ਰ ਸਨ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ