ਪੁਲਿਸ ਮੁੱਠਭੇੜ 'ਚ ਮਾਰੇ ਗਏ 4 ਦੋਸ਼ੀਆਂ 'ਤੇ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿਹਾ- ਹੁਣ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਮਿਲੇਗੀ ਸ਼ਾਂਤੀ

ਹੈਦਰਾਬਾਦ, 6 ਦਸੰਬਰ- ਪੁਲਿਸ ਮੁੱਠਭੇੜ 'ਚ 4 ਦੋਸ਼ੀਆਂ ਜੇ ਮਾਰੇ ਜਾਣ 'ਤੇ ਜਬਰ ਜਨਾਹ ਪੀੜਤ ਮਹਿਲਾ ਡਾਕਟਰ ਦੇ ਮਾਪਿਆਂ ਨੇ ਕਿ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਸਜ਼ਾ ਤੋਂ ਉਹ ਬਹੁਤ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਇਸ ਸਜ਼ਾ ਨਾਲ ਉਨ੍ਹਾਂ ਦੀ ਬੇਟੀ ਦੀ ਆਤਮਾ ਨੂੰ ਸ਼ਾਂਤੀ ਮਿਲੇਗੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੇ ਇਹ ਵੱਡਾ ਕੰਮ ਕੀਤਾ ਹੈ ਅਤੇ ਉਹ ਮੰਗ ਕਰਦੇ ਹਨ ਕਿ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਜਾਵੇ।
Comments