ਪੱਤਰਕਾਰਾਂ ਨੂੰ ਭਗਵੰਤ ਮਾਨ ਨੇ ਵਿਖਾਇਆ 'ਅਸਲੀ ਰੂਪ'


ਹਾਲ ਹੀ ‘ਚ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿੱਥੇ 'ਆਪ' ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਮੀਡੀਆ ਨਾਲ ਗੱਲ ਕੀਤੀ।

By: ਏਬੀਪੀ ਸਾਂਝਾ | Updated: 24 Dec 2019 04:32 PM
Bhagwant Mann fight with journalists over media questions in press conference
ਚੰਡੀਗੜ੍ਹਹਾਲ ਹੀ ‘ਚ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿੱਥੇ 'ਆਪਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਮੀਡੀਆ ਨਾਲ ਗੱਲ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਪੱਤਰਕਾਰ ਵੱਲੋਂ ਪੁੱਛੇ ਸਵਾਲ ‘ਤੇ ਮਾਨ ਭੜਕ ਗਏ ਤੇ ਪੱਤਰਕਾਰਾਂ ਵੱਲ਼ ਨੂੰ ਉੱਠ ਖਲੋਤੇ।

https://www.facebook.com/abpsanjha/videos/2961450630555353/

ਭਗਵੰਤ ਮਾਨ ਦਾ ਅਜਿਹਾ ਰੂਪ ਵੇਖ ਸਭ ਹੈਰਾਨ ਹੋ ਗਏ। ਪ੍ਰੈੱਸ ਕਾਨਫਰੰਸ ਵਿੱਚ ਅਫੜਾ-ਤਫੜੀ ਮੱਚ ਗਈ। ਕਈ ਪੱਤਰਕਾਰ ਵੀ ਗੁੱਸੇ ਵਿੱਚ ਨਜ਼ਰ ਆਏ। ਕੁਝ ਸਮੇਂ ਬਾਅਦ ਭਗਵੰਤ ਮਾਨ ਦਾ ਗੁੱਸਾ ਸ਼ਾਂਤ ਹੋਇਆ ਤਾਂ ਉਨ੍ਹਾਂ ਨੇ ਮੁੜ ਸਵਾਲ ਪੁੱਛਣ ਲਈ ਕਿਹਾ।

ਦਰਅਸਲ ਇੱਥੇ ਪੱਤਰਕਾਰ ਨੇ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਅਕਾਲੀ ਦਲ ਤਾਂ ਧਰਨੇ ਪ੍ਰਦਰਸ਼ਨ ਕਰ ਰਿਹਾ ਹੈ। ਵਿਰੋਧੀ ਧਿਰ ਹੋਣ ਦੇ ਬਾਵਜੂਦ ਤੁਸੀਂ ਧਰਨੇ ਪ੍ਰਦਰਸ਼ਨ ਕਿਉਂ ਨਹੀਂ ਕਰ ਰਹੇ। ਬੱਸ ਇਹ ਸਵਾਲ ਪੁੱਛੇ ਜਾਣ ਦੀ ਦੇਰੀ ਸੀ ਕਿ ਮਾਨ ਆਪਣਾ ਗੁੱਸਾ ਕੰਟਰੋਲ ਨਹੀਂ ਕਰ ਸਕੇ ਤੇ ਸਰੇਆਮ ਪੱਤਰਕਾਰ ਵੱਲ ਨੂੰ ਉੱਠ ਪਏ। ਭਗਵੰਤ ਮਾਨ ਨੇ ਪੱਤਰਕਾਰ ਨੂੰ ਕਾਫੀ ਕੁਝ ਬੋਲਿਆ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ