ਅਕਾਲੀ ਦਲ ਦੇ ਵੱਖ-ਵੱਖ ਧੜੇ ਇਕੱਠੇ ਹੋ ਕੇ ਗੁ. ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ


ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਸਮੇਤ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਅਤੇ ਅਕਾਲੀ ਦਲ ਟਕਸਾਲੀ ਦੇ ਆਗੂ ਇਕੱਠੇ ਹੋ ਕੇ ਅੱਜ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਥੇ ਪਹੁੰਚਣ ਵਾਲੇ ਇਨ੍ਹਾਂ ਆਗੂਆਂ ਵਿਚ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਅਕਾਲੀ ਦਲ ਟਕਸਾਲੀ ਦੇ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਮੀਤ ਪ੍ਰਧਾਨ ਉਜਾਗਰ ਸਿੰਘ ਬਡਾਲੀ, ਕਰਨੈਲ ਸਿੰਘ ਪੀਰ ਮੁਹੰਮਦ, ਮੀਤ ਪ੍ਰਧਾਨ ਮਹਿੰਦਰ ਸਿੰਘ ਹੁਸੈਨਪੁਰਾ, ਤੇਜਿੰਦਰ ਪੰਨੂ, ਹਰਵਿੰਦਰ ਸਿੰਘ ਖਾਲਸਾ, ਮੱਖਣ ਸਿੰਘ ਨੰਗਲ ਅਤੇ ਇਨ੍ਹਾਂ ਦੇ ਨਾਲ ਮਨਜੀਤ ਸਿੰਘ ਭੋਮਾ ਅਤੇ ਸਰਬਜੀਤ ਜੰਮੂ ਸ਼ਾਮਿਲ ਸਨ | ਇਸ ਮੌਕੇ ਉਕਤ ਨੇਤਾਵਾਂ ਨੇ ਕਿਹਾ ਕਿ ਉਹ ਤਾਂ ਕੇਵਲ ਇਥੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕਰਨ ਲਈ ਆਏ ਹਨ, ਉਨ੍ਹਾਂ ਨੇ ਕੋਈ ਸਿਆਸੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ | ਉਕਤ ਆਗੂਆਂ ਵਲੋਂ ਇਕ ਵਾਰ ਫਿਰ ਇਕੱਠਿਆਂ ਹੋ ਕੇ ਇਥੇ ਮੱਥਾ ਟੇਕਣਾ ਅਤੇ ਸਮੂਹਿਕ ਰੂਪ ਵਿਚ ਆਉਣ ਨਾਲ ਸਿਆਸੀ ਗਲਿਆਰਿਆਂ ਵਿਚ ਕਾਫ਼ੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ