ਐਲੀ ਮਾਂਗਟ ਤੇ ਉਸ ਦੇ ਦੋਸਤ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਮਨਜ਼ੂਰ
ਐਲੀ ਮਾਂਗਟ ਤੇ ਉਸ ਦੇ ਦੋਸਤ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਮਨਜ਼ੂਰ
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਧਰੌੜ ਵਿਖੇ ਆਪਣੇ ਦੋਸਤ ਭੁਪਿੰਦਰ ਸਿੰਘ ਵਿਰਕ ਦੇ ਜਨਮ ਦਿਨ ਦੀ ਪਾਰਟੀ ਵਿਚ ਗੋਲੀਆਂ ਚਲਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਹਰਕੀਰਤ ਸਿੰਘ ਉਰਫ਼ ਐਲੀ ਮਾਂਗਟ ਅਤੇ ਉਸ ਦੇ ਦੋਸਤ ਦੀ ਅਗਾਊਾ ਜਮਾਨਤ ਦੀ ਅਰਜ਼ੀ ਅਦਾਲਤ ਵਲੋਂ ਮਨਜ਼ੂਰ ਕਰ ਲਈ ਗਈ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਐਲੀ ਮਾਂਗਟ, ਉਸ ਦੇ ਦੋਸਤ ਭੁਪਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਦੇ ਪਿਤਾ ਗੁਰਬੰਤ ਸਿੰਘ ਖਿਲਾਫ਼ ਕੇਸ ਦਰਜ ਕੀਤਾ ਸੀ | ਗਿ੍ਫ਼ਤਾਰੀ ਤੋਂ ਬਚਣ ਲਈ ਐਲੀ ਮਾਂਗਟ ਅਤੇ ਭੁਪਿੰਦਰ ਸਿੰਘ ਨੇ ਅਦਾਲਤ ਵਿਚ ਅਗਾਊਾ ਜ਼ਮਾਨਤ ਦੀ ਅਰਜ਼ੀ ਦਾਇਰ ਕਰ ਦਿੱਤੀ, ਜਿਸ ਦੀ ਸੁਣਵਾਈ ਅੱਜ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿਚ ਹੋਈ ਤੇ ਐਲੀ ਮਾਂਗਟ ਦੇ ਵਕੀਲ ਜੀ.ਪੀ.ਐੱਸ. ਘੁੰਮਣ ਵਲੋਂ ਪੇਸ਼ ਕੀਤੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਉਸ ਦੀ ਅਤੇ ਉਸ ਦੇ ਦੋਸਤ ਦੀ ਅਗਾਊਾ ਜਮਾਨਤ ਦੀ ਅਰਜ਼ੀ ਪ੍ਰਵਾਨ ਕਰ ਲਈ |
Comments