ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਨਿਰਵੈਰ ਖ਼ਾਲਸਾ ਦੇ ਹਰਿੰਦਰ ਸਿੰਘ 'ਤੇ ਯੂ.ਕੇ. 'ਚ ਪ੍ਰਚਾਰ ਕਰਨ 'ਤੇ ਪਾਬੰਦੀ


ਲੰਡਨ, 23 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਵਿਵਾਦਿਤ ਟਿੱਪਣੀਆਂ ਕਰਨ ਵਾਲੇ ਨਿਰਵੈਰ ਖਾਲਸਾ ਜਥਾ ਯੂ.ਕੇ. ਦੇ ਸੰਚਾਲਕ ਹਰਿੰਦਰ ਸਿੰਘ ਅਤੇ ਭਾਈ ਰਣਜੀਤ ਸਿੰਘ ਢੱਡਰੀਆਂ ਦਾ ਯੂ.ਕੇ. ਦੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤ ਦੇ ਵੱਡੇ ਇਕੱਠ 'ਚ ਮੁਕੰਮਲ ਬਾਈਕਾਟ ਕੀਤਾ ਗਿਆ ¢ ਗੁਰਦੁਆਰਾ ਹਰਿਰਾਏ ਸਾਹਿਬ ਵਿਖੇ ਹੋਈ ਮੀਟਿੰਗ 'ਚ ਕਿਹਾ ਗਿਆ ਕਿ ਹਰਿੰਦਰ ਸਿੰਘ ਅਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਬੀਤੇ ਸਮੇਂ ਤੋਂ ਸੋਚ ਸਮਝ ਕੇ ਸਿੱਖ ਕੌਮ 'ਚ ਭੁਲੇਖੇ ਪੈਦਾ ਕੀਤੇ ਜਾ ਰਹੇ ਹਨ | ਇਸ ਮੌਕੇ ਇਹ ਵੀ ਕਿਹਾ ਗਿਆ ਕਿ ਉਕਤ ਪ੍ਰਚਾਰਕਾਂ ਵਲੋਂ ਇਕਸੁਰਤਾ ਨਾਲ ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ, ਸਿੱਖ ਵਿਸ਼ਵਾਸ, ਸਿੱਖ ਸ਼ਰਧਾ, ਸਿੱਖ ਰਵਾਇਤਾਂ ਅਤੇ ਸਿੱਖ ਪ੍ਰੰਪਰਾਵਾਂ 'ਤੇ ਆਏ ਦਿਨ ਕੋਈ ਨਾ ਕੋਈ ਟਿੱਪਣੀ ਕਰਕੇ ਨਵਾਂ ਵਿਵਾਦ ਖੜ੍ਹਾ ਕੀਤਾ ਗਿਆ, ਜਿਸ ਨੂੰ ਲੈ ਕੇ ਸਿੱਖ ਸੰਗਤ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਇਨ੍ਹਾਂ ਪ੍ਰਚਾਰਕਾਂ 'ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ, ਇਨ੍ਹਾਂ ਨੂੰ ਕਿਤੇ ਵੀ ਪ੍ਰਚਾਰ ਨਾ ਕਰਨ ਦਿੱਤਾ ਜਾਵੇ, ਨਾ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਕਿੱਧਰੇ ਵੀ ਗੁਰੂ ਘਰ ਜਾਂ ਕਿਸੇ ਘਰ 'ਚ ਕੀਰਤਨ ਕਰਨ ਦਿੱਤਾ ਜਾਵੇ ਅਤੇ ਨਾ ਹੀ ਇਨ੍ਹਾਂ ਨਾਲ ਕੋਈ ਵਿਅਕਤੀਗਤ ਸਾਂਝ ਰੱਖੀ ਜਾਵੇ ¢ ਇਹਪਾਬੰਦੀ ਉਸ ਸਮੇਂ ਤੱਕ ਜਾਰੀ ਰਹੇਗੀ ਜਦ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਿਸੇ ਤਰ੍ਹਾਂ ਦਾ ਕੋਈ ਫੈਸਲਾ ਨਹੀਂ ਹੋ ਜਾਂਦਾ¢ ਇਸ ਮੀਟਿੰਗ 'ਚ ਸ੍ਰੀ ਗੁਰੂ ਸਿੰਘਸਭਾ ਸਾਊਥਾਲ, ਗੁਰੂ ਨਾਨਕ ਗੁਰਦੁਆਰਾ ਸਮੈਦਿਕ, ਗੁਰੂ ਤੇਗ ਬਹਾਰ ਲੈਸਟਰ, ਗੁਰੂ ਨਾਨਕ ਪ੍ਰਕਾਸ਼ ਗੁਰਦੁਆਰਾ ਕਵੈਂਟਰੀ, ਸਿੰਘ ਸਭਾ ਕਵੈਂਟਰੀ, ਗੁਰੂ ਹਰਿਰਾਇ ਸਾਹਿਬ ਟਿਵੀਡੇਲ, ਸਿੱਖ ਫੈਡਰੇਸ਼ਨ ਯੂ.ਕੇ., ਸਿੱਖ ਕੌਾਸਲ ਯੂ.ਕੇ., ਅਖੰਡ ਕੀਰਤਨੀ ਜਥਾ ਯੂ.ਕੇ., ਯੂਨਾਈਟਡ ਖਾਲਸਾ ਦਲ ਆਦਿ ਦੇ ਨੁਮਾਇੰਦੇ ਹਾਜ਼ਿਰ ਸਨ ¢ ਪਾਸ ਕੀਤੇ ਗਏ ਮਤੇ ਅਤੇ ਜਥੇਬੰਦੀਆਂ ਵਲੋਂ ਜਾਰੀ ਕੀਤੇ ਫੈਸਲੇ ਨੂੰ ਬਾਅਦ 'ਚ ਨਿਰਵੈਰ ਖਾਲਸਾ ਦੇ ਗੁਰਦੁਆਰਾ ਖਾਲਸਾ ਦਰਬਾਰ ਲਰਨਿੰਗ ਸੈਂਟਰ ਕਾਵੈਂਟਰੀ ਵਿਖੇ ਸਿੱਖ ਆਗੂਆਂ ਭਾਈ ਜੋਗਾ ਸਿੰਘ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਕੁਲਦੀਪ ਸਿੰਘ ਚਹੇੜੂ, ਰਣਧੀਰ ਸਿੰਘ ਆਦਿ ਵਲੋਂ ਸਪੁਰਦ ਕੀਤੇ ਗਏ ¢

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ