ਵੱਖ-ਵੱਖ ਕੇਸਾਂ 'ਚ ਲੋੜੀਂਦਾ ਭਗੌੜਾ ਦੇਸੀ ਪਿਸਤੌਲ, ਜਿੰਦਾ ਕਾਰਤੂਸ ਤੇ ਨਸ਼ੀਲੇ ਪਾਊਡਰ ਸਮੇਤ ਕਾਬੂ


ਸੁਲਤਾਨਪੁਰ ਲੋਧੀ, 26 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਥਾਣਾ ਕਬੀਰਪੁਰ ਪੁਲਿਸ ਵਲੋਂ ਇੰਸਪੈਕਟਰ ਗਿਆਨ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਕੇਸ 'ਚ ਲੋੜੀਂਦੇ ਭਗੌੜੇ ਦਵਿੰਦਰ ਸਿੰਘ ਉਰਫ਼ ਕੱਟਾ ਪੁੱਤਰ ਨਿਰਗੁਣ ਵਾਸੀ ਪਿੰਡ ਸ਼ਾਹਵਾਲਾ ਅੰਦਰੀਸਾ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਡੀ.ਐਸ.ਪੀ. ਸਰਵਨ ਸਿੰਘ ਬੱਲ ਨੇ ਦੱਸਿਆ ਕਿ ਇੰਸ: ਗਿਆਨ ਸਿੰਘ ਦੀ ਅਗਵਾਈ ਹੇਠ ਐਸ.ਆਈ. ਰਣਜੀਤ ਸਿੰਘ ਨੇ ਸਾਥੀਆਂ ਸਮੇਤ ਪਿੰਡ ਅੱਲੂਵਾਲ ਨੇੜੇ ਨਾਕਾਬੰਦੀ ਦੌਰਾਨ ਉਕਤ ਭਗੌੜੇ ਨੂੰ ਕਾਬੂ ਕਰਕੇ ਉਸ ਪਾਸੋਂ 7.65 ਐਮ.ਐਮ. ਦੇਸੀ ਪਿਸਤੌਲ, 5 ਜਿੰਦਾ ਰੌਾਦ ਤੇ 265 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਤੇ ਥਾਣਾ ਕਬੀਰਪੁਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਭਗੌੜੇ ਨੂੰ ਅਦਾਲਤ 'ਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ | ਡੀ.ਐਸ.ਪੀ. ਸਰਵਨ ਸਿੰਘ ਬੱਲ ਅਤੇ ਐਸ.ਐਚ.ਓ. ਕਬੀਰਪੁਰ ਗਿਆਨ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਈ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਉਕਤ ਭਗੌੜਾ ਥਾਣਾ ਕਬੀਰਪੁਰ ਦੇ ਮਾੜੇ ਅਨਸਰਾਂ ਦੀ ਕੈਟਾਗਰੀ ਬੀ.ਸੀ.ਬੀ 'ਚ ਆਉਂਦਾ ਹੈ, ਜੋ ਲੜਾਈ ਝਗੜੇ, ਲੁੱਟਾਂ ਖੋਹਾਂ ਅਤੇ ਨਸ਼ੀਲੇ ਪਦਾਰਥਾਂ ਦਾ ਕੰਮ ਕਰਨ ਦਾ ਆਦੀ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ਵਿਰੁੱਧ ਵੱਖ-ਵੱਖ ਪੁਲਿਸ ਥਾਣਿਆਂ ਵਿਚ 8 ਕੇਸ ਦਰਜ ਹਨ ਤੇ 3 ਕੇਸਾਂ 'ਚ ਭਗੌੜਾ ਹੈ ਅਤੇ 5 ਹੋਰ ਕੇਸਾਂ 'ਚ ਵੀ ਅਦਾਲਤ ਵਿਚੋਂ ਗੈਰ ਹਾਜ਼ਰ ਚੱਲ ਰਿਹਾ ਹੈ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ