ਅਮਿਤਾਭ ਬੱਚਨ 'ਦਾਦਾ ਸਾਹਿਬ ਫਾਲਕੇ' ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 29 ਦਸੰਬਰ (ਏਜੰਸੀ)- ਰਾਸ਼ਟਰਪਤੀ ਭਵਨ ਵਿਖੇ ਕਰਵਾਏ ਵਿਸ਼ੇਸ਼ ਸਮਾਰੋਹ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੂੰ ਭਾਰਤੀ ਸਿਨੇਮਾ ਦੇ ਸਭ ਤੋਂ ਵੱਡੇ ਸਨਮਾਨ 'ਦਾਦਾ ਸਾਹਿਬ ਫਾਲਕੇ' ਪੁਰਸਕਾਰ ਨਾਲ ਸਨਮਾਨਿਤ ਕੀਤਾ | ਅਮਿਤਾਭ ਬੱਚਨ ਨੂੰ ਪਿਛਲੇ ਸੋਮਵਾਰ ਕਰਵਾਏ ਰਾਸ਼ਟਰੀ ਫ਼ਿਲਮ ਪੁਰਸਕਾਰ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਣਾ ਸੀ, ਪਰ ਉਹ ਕਿਸੇ ਕਾਰਨ ਇਸ ਸਮਾਰੋਹ 'ਚ ਸ਼ਿਰਕਤ ਨਹੀਂ ਕਰ ਸਕੇ ਸਨ, ਜਿਸ ਤੋਂ ਬਾਅਦ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਐਲਾਨ ਕੀਤਾ ਸੀ ਕਿ ਹਿੰਦੀ ਸਿਨੇਮਾ ਦੀ ਉੱਘੀ ਹਸਤੀ ਨੂੰ ਐਤਵਾਰ ਨੂੰ ਰਾਸ਼ਟਰਪਤੀ ਵਲੋਂ ਵਿਸ਼ੇਸ਼ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਵੇਗਾ | ਭਾਰਤੀ ਸਿਨੇਮਾ ਦੇ ਪਿਤਾਮਾ ਢੁੰਡੀਰਾਜ ਗੋਵਿੰਦ ਫਾਲਕੇ ਦੇ ਨਾਂਅ 'ਤੇ 'ਦਾਦਾ ਸਾਹਿਬ ਫਾਲਕੇ' ਪੁਰਸਕਾਰ ਦੀ ਸ਼ੁਰੂਆਤ 1969 'ਚ ਹੋਈ ਸੀ ਤੇ 1969 'ਚ ਹੀ ਅਮਿਤਾਭ ਬੱਚਨ ਨੇ ਆਪਣਾ ਫ਼ਿਲਮੀ ਸਫਰ ਫ਼ਿਲਮ 'ਸਾਤ ਹਿੰਦੁਸਤਾਨੀ' ਤੋਂ ਸ਼ੁਰੂ ਕੀਤਾ ਸੀ | 'ਦਾਦਾ ਸਾਹਿਬ ਫਾਲਕੇ' ਪੁਰਸਕਾਰ 'ਚ ਸਵਰਨ ਕਮਲ ਤਗਮਾ, ਇਕ ਸ਼ਾਲ ਤੇ 10 ਲੱਖ ਦੀ ਇਨਾਮੀ ਰਾਸ਼ੀ ਸ਼ਾਮਿਲ ਹੈ |
'ਕੀ ਇਹ ਘਰ ਬੈਠਣ ਵੱਲ ਇਸ਼ਾਰਾ ਤਾਂ ਨਹੀਂ'
ਇਸ ਮੌਕੇ ਸੰਬੋਧਨ ਕਰਦਿਆਂ ਅਮਿਤਾਭ ਬੱਚਨ ਨੇ ਕਿਹਾ ਕਿ ਉਹ ਭਵਿੱਖ 'ਚ ਹੋਰ ਕੰਮ ਕਰਨ ਵੱਲ ਧਿਆਨ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਪੁਰਸਕਾਰ ਲਈ ਜਦੋਂ ਉਨ੍ਹਾਂ ਦੇ ਨਾਂਅ ਦਾ ਐਲਾਨ ਹੋਇਆ ਸੀ ਤਾਂ ਉਨ੍ਹਾਂ ਹੈਰਾਨੀ ਜਤਾਈ ਸੀ ਕਿ ਸ਼ਾਇਦ ਇਹ ਉਨ੍ਹਾਂ ਦੇ ਘਰ ਬੈਠਣ ਵੱਲ ਇਸ਼ਾਰਾ ਹੈ | ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਕੀਤੇ ਸੰਖੇਪ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਪੁਰਸਕਾਰ ਦਾ ਐਲਾਨ ਹੋਇਆ ਤਾਂ ਉਨ੍ਹਾਂ ਦੇ ਮਨ 'ਚ ਇਕ ਸ਼ੱਕ ਜਾਗਿਆ ਕਿ ਸ਼ਾਇਦ ਇਹ ਪੁਰਸਕਾਰ ਉਨ੍ਹਾਂ ਦੇ ਕਈ ਸਾਲਾਂ ਤੱਕ ਕੰਮ ਕਰਨ ਤੋਂ ਬਾਅਦ ਘਰ ਬੈਠ ਕੇ ਆਰਾਮ ਕਰਨ ਵੱਲ ਇਸ਼ਾਰਾ ਤਾਂ ਨਹੀਂ? ਉਨ੍ਹਾਂ ਕਿਹਾ ਕਿ ਅਜੇ ਬਹੁਤ ਕੁਝ ਕਰਨ ਵਾਲਾ ਬਾਕੀ ਪਿਆ ਹੈ ਤੇ ਸੰਭਾਵਨਾ ਹੈ ਕਿ ਮੈਨੂੰ ਹੋਰ ਕੰਮ ਕਰਨ ਦਾ ਮੌਕਾ ਮਿਲੇਗਾ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ