ਅਦਾਕਾਰ ਕੁਸ਼ਲ ਪੰਜਾਬੀ ਵਲੋਂ ਖ਼ੁਦਕੁਸ਼ੀ


ਮੁੰਬਈ, 27 ਦਸੰਬਰ (ਏਜੰਸੀ)- ਫਿਲਮੀ ਤੇ ਟੀ.ਵੀ. ਅਦਾਕਾਰ ਕੁਸ਼ਲ ਪੰਜਾਬੀ (42 ਸਾਲ) ਵਲੋਂ ਵੀਰਵਾਰ ਦੇਰ ਰਾਤ ਬਾਂਦਰਾ ਸਥਿਤ ਆਪਣੇ ਅਪਾਰਟਮੈਂਟ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਕੁਸ਼ਲ ਨੇ 'ਕਾਲ' ਅਤੇ 'ਲਕਸ਼ੇ' ਵਰਗੀਆਂ ਫਿਲਮਾਂ ਤੇ ਰਿਆਲਟੀ ਸ਼ੋਅ 'ਫੀਅਰ ਫੈਕਟਰ' ਵਿਚ ਕੰਮ ਕੀਤਾ ਹੈ | ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਕਰੀਬ ਦੋ ਵਜੇ ਕੁਸ਼ਲ ਦੇ ਮਾਤਾ-ਪਿਤਾ ਨੂੰ ਉਸ ਦੀ ਲਾਸ਼ ਫੰਦੇ ਨਾਲ ਲਟਕਦੀ ਮਿਲੀ | ਕੁਸ਼ਲ ਨੇ ਖੁਦਕੁਸ਼ੀ ਨੋਟ ਵੀ ਛੱਡਿਆ ਹੈ, ਜਿਸ 'ਚ ਉਸ ਨੇ ਲਿਖਿਆ ਹੈ ਕਿ ਉਸ ਦੀ ਮੌਤ ਦਾ ਜ਼ਿੰਮੇਵਾਰ ਕਿਸੇ ਨੂੰ ਨਾ ਠਹਿਰਾਇਆ ਜਾਵੇ, ਤੇ ਉਸ ਦੀ ਸੰਪਤੀ ਉਸ ਦੇ ਮਾਤਾ-ਪਿਤਾ, ਬੇਟੀ ਤੇ ਭੈਣਾਂ ਵਿਚਕਾਰ ਵੰਡ ਦਿੱਤੀ ਜਾਵੇ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ