ਪੂਰੀ ਖ਼ਬਰ » ਸਿਡਨੀ ਵਿਖੇ ਮਹਾਨ ਗੁਰਮਤਿ ਯੂਥ ਕੈਂਪ ਦਾ ਆਗਾਜ਼

ਸਿਡਨੀ, 23 ਦਸੰਬਰ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਸਿੱਖੀ ਨਾਲ ਜੋੜਨ ਅਤੇ ਚਾਰ ਸਾਹਿਬਜ਼ਾਦਿਆਂ ਤੋਂ ਜਾਣੂ ਕਰਾਉਣ ਲਈ ਸਿਡਨੀ ਦੇ ਗੁਰਦੁਆਰਾ ਗਲੈਨਵੁੱਡ ਵਿਖੇ ਮਹਾਨ ਗੁਰਮਤਿ ਯੂਥ ਕੈਂਪ ਦਾ ਹਰ ਸਾਲ ਦੀ ਤਰ੍ਹਾਂ ਆਯੋਜਿਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਦਿਨ ਸਕੂਲਾਂ 'ਚ ਛੁੱਟੀਆਂ ਹੁੰਦੀਆਂ ਹਨ ਅਤੇ ਬੱਚਿਆਂ ਕੋਲ ਆਪਣੇ ਧਰਮ ਅਤੇ ਇਤਿਹਾਸ ਨੂੰ ਪੜ੍ਹਨ ਦਾ ਖੁੱਲ੍ਹਾ ਸਮਾਂ ਹੁੰਦਾ ਹੈ | 22 ਤਾਰੀਖ ਤੋਂ 26 ਤਾਰੀਖ ਤੱਕ ਚੱਲਣ ਵਾਲੇ ਇਸ ਸਮਾਗਮ ਵਿਚ 18 ਸਾਲ ਦੀ ਉਮਰ ਦੇ ਹਰ ਵਰਗ ਦੇ ਬੱਚੇ ਹਿੱਸਾ ਲੈ ਸਕਦੇ ਹਨ | ਬੱਚਿਆਂ ਨੂੰ ਬਾਣੀ ਕੰਠ, ਕੀਰਤਨ ਅਭਿਆਸ, ਬਾਣੀ ਅਤੇ ਬਾਣਾ, 'ਸਿੱਖ ਇਤਿਹਾਸ ਦੇ ਸੂਰਮੇ' ਸਿੱਖੀ ਨਾਲ ਸਬੰਧਿਤ ਸਾਖੀਆਂ ਦੇ ਨਾਲ-ਨਾਲ ਵਿਦੇਸ਼ਾਂ ਵਿਚ ਧਰਮ ਵਿਚ ਰਹਿੰਦੇ ਹੋਏ ਕਿਵੇਂ ਸਿੱਖੀ 'ਚ ਰਹੀਏ ਆਦਿ ਵਿਸ਼ੇ 'ਤੇ ਵਿਸ਼ੇਸ਼ ਸਮਾਗਮ ਹੋਣਗੇ | ਇੱਥੇ ਗੌਰਤਲਬ ਹੈ ਕਿ ਇਸ ਕੈਂਪ 'ਚ ਬੱਚਿਆਂ ਨੂੰ ਆਸ਼ੀਰਵਾਦ ਦੇਣ ਲਈ ਅੰਮਿ੍ਤਸਰ ਪਿੰਗਲਵਾੜੇ ਤੋਂ ਡਾ: ਇੰਦਰਜੀਤ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਕੈਂਪ ਵਿਚ ਸੈਂਕੜੇ ਬੱਚੇ ਹਿੱਸਾ ਲੈ ਰਹੇ ਹਨ |



Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ