ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸੁਖਜਿੰਦਰ ਰੰਧਾਵਾ ਨੂੰ ਤਲਬ ਕਰਨ ਸੰਬੰਧੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 31 ਦਸੰਬਰ (ਜਸਵੰਤ ਸਿੰਘ ਜੱਸ)- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਤੀ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਵਿਰੁੱਧ ਸ: ਰੰਧਾਵਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਇੱਕ ਵਫ਼ਦ ਅਕਾਲ ਤਖਤ ਸਕੱਤਰੇਤ ਵਿਖੇ ਪੁੱਜਾ। ਇਸ ਵਫ਼ਦ 'ਚ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ ਤੇ ਸੁਰਜੀਤ ਸਿੰਘ ਭਿਟੇਵੱਡ ਸ਼ਾਮਿਲ ਸਨ, ਵੱਲੋਂ ਜਥੇਦਾਰ ਦੇ ਨਾਮ ਇਹ ਮੰਗ ਪੱਤਰ ਉਨ੍ਹਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਢੱਡੇ ਨੂੰ ਸੌਂਪਿਆ ਗਿਆ, ਜਿਸ 'ਚ ਰੰਧਾਵਾ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ ਕਰ ਕੇ ਸਖ਼ਤ ਸਜ਼ਾ ਦੀ ਮੰਗ ਕੀਤੀ ਗਈ।
Comments