ਫਰਹਾ ਖ਼ਾਨ, ਰਵੀਨਾ ਟੰਡਨ ਤੇ ਭਾਰਤੀ ਸਿੰਘ ਨੇ ਕਾਰਡੀਨਲ ਤੋਂ ਮੰਗੀ ਲਿਖਤੀ ਮੁਆਫ਼ੀ

ਮੁੰਬਈ, 30 ਦਸੰਬਰ (ਏਜੰਸੀ)- ਅਭਿਨੇਤਰੀ ਰਵੀਨਾ ਟੰਡਨ, ਕਾਮੇਡੀਅਨ ਭਾਰਤੀ ਸਿੰਘ ਅਤੇ ਫ਼ਿਲਮ ਨਿਰਦੇਸ਼ਕ ਫਰਹਾ ਖ਼ਾਨ, ਜਿਨ੍ਹਾਂ ਿਖ਼ਲਾਫ਼ ਇਕ ਟੀ.ਵੀ. ਸ਼ੋਅ ਦੌਰਾਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ, ਨੇ ਰੋਮਨ ਕੈਥੋਲਿਕ ਚਰਚ ਦੇ ਭਾਰਤੀ ਕਾਰਡੀਨਲ ਓਸਵਾਲਡ ਗ੍ਰੇਸੀਅਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਲਿਖਤੀ ਰੂਪ 'ਚ ਮੁਆਫ਼ੀਨਾਮਾ ਸੌਾਪਿਆ | ਤਿੰਨਾਂ ਹਸਤੀਆਂ ਨੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਵੀ ਈਸਾਈ ਭਾਈਚਾਰੇ ਤੋਂ ਮੁਆਫ਼ੀ ਮੰਗੀ ਸੀ | ਇਨ੍ਹਾਂ ਿਖ਼ਲਾਫ਼ ਜਗ੍ਹਾ-ਜਗ੍ਹਾ ਪ੍ਰਦਰਸ਼ਨ ਹੋਏ ਅਤੇ ਕੁੱਲ ਤਿੰਨ ਐਫ਼.ਆਈ.ਆਰ. ਦਰਜ ਕਰਾਈਆਂ ਗਈਆਂ ਸਨ | ਤਿੰਨਾਂ ਹਸਤੀਆਂ ਨੇ ਲਿਖਤੀ ਮੁਆਫ਼ੀਨਾਮੇ 'ਚ ਸਵੀਕਾਰ ਕੀਤਾ ਕਿ ਉਨ੍ਹਾਂ ਇਸ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਹੈ ਅਤੇ ਉਹ ਇਸ ਲਈ ਮੁਆਫ਼ੀ ਮੰਗਦੇ ਹਨ | ਤਿੰਨਾਂ ਨੇ ਅਲੱਗ-ਅਲੱਗ ਮੁਆਫ਼ੀਨਾਮਾ ਲਿਖ ਕੇ ਆਪਣੇ ਹਸਤਾਖਰ ਕਰਕੇ ਕਾਰਡੀਨਲ ਨੂੰ ਸੌਾਪਿਆ | ਫੇਸਬੁੱਕ ਦੇ ਇਕ ਪੇਜ਼ ਨੇ ਇਨ੍ਹਾਂ ਤਿੰਨਾਂ ਦੀ ਕਾਰਡੀਨਲ ਨਾਲ ਮਿਲਦੇ ਹੋਏ ਦੀ ਫੋਟੋ ਸ਼ੇਅਰ ਕੀਤੀ ਅਤੇ ਤਿੰਨਾਂ ਦੇ ਮੁਆਫ਼ੀਨਾਮੇ ਦੀ ਕਾਪੀ ਵੀ ਸ਼ੇਅਰ ਕੀਤੀ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ