ਮਾਰਕੀਟ ਕਮੇਟੀ ਦੇ ਨਵਨਿਯੁਕਤ ਚੇਅਰਮੈਨ ਪੱਪਾ ਤੇ ਉਪ ਚੇਅਰਮੈਨ ਧੀਰ ਵਲੋਂ ਚੀਮਾ ਦਾ ਧੰਨਵਾਦ


ਸੁਲਤਾਨਪੁਰ ਲੋਧੀ, 25 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਨਵਨਿਯੁਕਤ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਤੇ ਉਪ ਚੇਅਰਮੈਨ ਦੀਪਕ ਧੀਰ ਰਾਜੂ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿੱਤੇ ਮਾਨ ਸਨਮਾਨ ਲਈ ਧੰਨਵਾਦ ਕੀਤਾ | ਚੇਅਰਮੈਨ ਅਤੇ ਉਪ ਚੇਅਰਮੈਨ ਨੇ ਇਸ ਮੌਕੇ ਕਿਹਾ ਕਿ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਬਦੌਲਤ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਇਹ ਅਹੁਦੇ ਦਿੱਤੇ ਹਨ, ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਨੀਤੀਆਂ ਤੇ ਫ਼ੈਸਲੇ ਉਹ ਆੜ੍ਹਤੀਆਂ ਤੇ ਕਿਸਾਨਾਂ ਤੱਕ ਪਹੁੰਚਾਉਣਗੇ ਤੇ ਕਾਂਗਰਸ ਪਾਰਟੀ ਦੀ ਤਰੱਕੀ ਲਈ ਪਹਿਲਾਂ ਵਾਂਗ ਹੀ ਦਿਨ ਰਾਤ ਕੰਮ ਕਰਨਗੇ | ਇਸ ਮੌਕੇ ਨਗਰ ਕੌਾਸਲ ਦੇ ਪ੍ਰਧਾਨ ਅਸ਼ੋਕ ਮੋਗਲਾ, ਕੌਾਸਲਰ ਤੇਜਵੰਤ ਸਿੰਘ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਪੀ.ਏ. ਰਵਿੰਦਰ ਰਵੀ ਨੇ ਦੱਸਿਆ ਕਿ ਨਵਨਿਯੁਕਤ ਚੇਅਰਮੈਨ ਪਰਵਿੰਦਰ ਪੱਪਾ ਤੇ ਉਪ ਚੇਅਰਮੈਨ ਦੀਪਕ ਧੀਰ ਰਾਜੂ ਦੀ ਤਾਜਪੋਸ਼ੀ ਸ਼ੁੱਕਰਵਾਰ ਦੁਪਹਿਰ 3 ਵਜੇ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਕੀਤੀ ਜਾਵੇਗੀ | ਇਸ ਮੌਕੇ ਸੁਰਜੀਤ ਸਿੰਘ ਸੱਦੂਵਾਲ, ਡਾ: ਅਮਨਪ੍ਰੀਤ ਸਿੰਘ, ਗੁਰਨਿਹਾਲ ਸਿੰਘ ਚੀਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ, ਸੰਮਤੀ ਮੈਂਬਰ ਮਨੋਜ ਕੁਮਾਰ ਟੋਨੀ, ਉਪ ਚੇਅਰਮੈਨ ਮੰਗਲ ਸਿੰਘ ਭੱਟੀ, ਡਿੰਪਲ ਟੰਡਨ, ਹਰਨੇਕ ਸਿੰਘ ਵਿਰਦੀ, ਪੀ.ਏ. ਬਲਜਿੰਦਰ ਸਿੰਘ, ਸਰਪੰਚ ਸੁਖਜਿੰਦਰ ਸਿੰਘ, ਸਰਪੰਚ ਸੰਤੋਖ ਸਿੰਘ ਬੱਗਾ, ਸੁਖਜਿੰਦਰ ਸਿੰਘ ਲੋਧੀਵਾਲ, ਹਰਜਿੰਦਰ ਕੰਡਾ, ਰਵਿੰਦਰ ਰਵੀ ਆਦਿ ਹਾਜ਼ਰ ਸਨ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ