ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132

ਬੀਜਿੰਗ, 29 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਨਾਲ 132 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 5974 ਤੱਕ ਪਹੁੰਚ ਗਈ ਹੈ। ਚੀਨ ਦੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਤਿੱਬਤ ਨੂੰ ਛੱਡ ਕੇ ਚੀਨ ਦੇ ਸਾਰੇ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ।
Comments