ਸੂਡਾਨ : ਉਡਾਣ ਭਰਨ ਦੇ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋਇਆ ਜਹਾਜ਼, 18 ਲੋਕਾਂ ਦੀ ਮੌਤ




ਖਾਰਤੂਮ, 3 ਜਨਵਰੀ- ਸੂਡਾਨੀ ਫੌਜ ਦਾ ਇੱਕ ਜਹਾਜ਼ ਪੱਛਮੀ ਸੂਬੇ ਦਾਰਫੁਰ ਦੇ ਅਲ ਜੁਨੈਨਾ ਹਵਾਈ ਅੱਡੇ ਤੋਂ ਉਡਾਣ ਭਰਨ ਦੇ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ 18 ਲੋਕਾਂ ਦੀ ਮੌਤ ਹੋ ਗਈ। ਸੂਡਾਨ ਦੀ ਫੌਜ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਫੌਜ ਦੇ ਬੁਲਾਰੇ ਆਮੇਰ ਮੁਹੰਮਦ ਅਲ-ਹਸਨ ਨੇ ਬੀਤੀ ਸ਼ਾਮ ਇੱਕ ਬਿਆਨ 'ਚ ਕਿਹਾ ਕਿ ਅੰਟੋਨੋਵ 12 ਜਹਾਜ਼ ਅਲ ਜੁਨੈਨਾ ਹਵਾਈ ਅੱਡੇ ਤੋਂ ਉਡਾਣ ਮਰਨ ਦੇ ਪੰਜ ਮਿੰਟ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਚਾਲਕ ਦਲ ਦੇ ਸੱਤ ਮੈਂਬਰ, ਤਿੰਨ ਜੱਜਾਂ ਅਤੇ ਚਾਰ ਬੱਚਿਆਂ ਸਣੇ 18 ਨਾਗਰਿਕਾਂ ਦੀ ਮੌਤ ਹੋ ਗਈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ