ਅਮਰੀਕਾ 'ਚ ਪਹਿਲਾ ਸਿੱਖ ਅੰਮਿ੍ਤ ਸਿੰਘ ਹੈਰਿਸ ਕਾਊਾਟੀ ਦਾ ਡਿਪਟੀ ਕਾਂਸਟੇਬਲ ਬਣਿਆ

ਸਿਆਟਲ, 22 ਜਨਵਰੀ (ਹਰਮਨਪ੍ਰੀਤ ਸਿੰਘ)- ਅਮਰੀਕਾ ਦੀ ਟੈਕਸਾਸ ਸਟੇਟ ਦੇ ਹੈਰਿਸ ਕਾਊਾਟੀ ਦੇ ਪਹਿਲੇ ਸਿੱਖ ਡਿਪਟੀ ਕਾਂਸਟੇਬਲ ਅੰਮਿ੍ਤ ਸਿੰਘ ਨੂੰ ਬੀਤੇ ਦਿਨ ਡਿਪਟੀ ਕਾਂਸਟੇਬਲ ਵਜੋਂ ਸਹੁੰ ਚੁਕਾਈ ਗਈ | ਸਹੁੰ ਚੁੱਕਣ ਦੀ ਰਸਮ ਹੈਰਿਸ ਕਾਊਾਟੀ ਦੇ ਦਫ਼ਤਰ ਵਿਚ ਕਾਂਸਟੇਬਲ ਐਲਨ ਰੋਜ਼ਨ ਦੀ ਦੇਖ-ਰੇਖ ਹੇਠ ਹੋਈ | ਇਹ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਅੰਮਿ੍ਤ ਸਿੰਘ ਇਸ ਅਹੁਦੇ 'ਤੇ ਪਹੁੰਚਿਆ ਹੈ ਤੇ ਉਸ ਨੂੰ ਪੂਰੀ ਧਾਰਮਿਕ ਆਜ਼ਾਦੀ ਹੋਵੇਗੀ | ਨੌਕਰੀ ਦੌਰਾਨ ਉਸ ਨੂੰ ਹੈਰਿਸ ਕਾਊਾਟੀ ਦੀਆਂ ਨੀਤੀਆਂ ਅਨੁਸਾਰ ਪੂਰੀ ਧਾਰਮਿਕ ਖੁੱਲ੍ਹ ਹੋਵੇਗੀ | 'ਸਿੱਖ ਅਮੈਰਿਕਨ ਲੀਗਲ ਡੀਫ਼ੈਂਸ ਐਾਡ ਐਜੂਕੇਸ਼ਨ ਰਿਜਨਲ ਡਾਇਰੈਕਟਰ' ਬੌਬੀ ਸਿੰਘ ਪਿਛਲੇ 20 ਸਾਲਾਂ ਤੋਂ ਕਾਂਸਟੇਬਲ ਐਲਨ ਰੋਜ਼ਨ ਦੇ ਨਾਲ ਹਿਊਜ਼ਸਟਨ ਪੁਲਿਸ ਵਿਭਾਗ ਵਿਚ ਕੰਮ ਕਰ ਰਹੇ ਹਨ | ਬੌਬੀ ਸਿੰਘ ਨੇ ਅੰਮਿ੍ਤ ਸਿੰਘ ਦੇ ਇਸ ਅਹੁਦੇ 'ਤੇ ਪਹੁੰਚਣ 'ਤੇ ਉਸ ਨੂੰ ਵਧਾਈ ਦਿੱਤੀ ਅਤੇ ਸਿੱਖਾਂ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਕਹੀ ਹੈ | ਉਨ੍ਹਾਂ ਕਿਹਾ ਕਿ ਇਹ ਕੋਈ ਛੋਟੀ ਗੱਲ ਨਹੀਂ, ਜਿਸ ਅਹੁਦੇ 'ਤੇ ਅੰਮਿ੍ਤ ਸਿੰਘ ਪਹੁੰਚਿਆ ਹੈ | ਬੌਬੀ ਸਿੰਘ ਨੇ ਅਮਰੀਕਾ ਦੇ ਬਾਕੀ ਸੂਬਿਆਂ ਵਿਚ ਰਹਿੰਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੁਲਿਸ ਵਿਭਾਗ ਵਿਚ ਭਰਤੀ ਹੋਣ ਤਾਂ ਜੋ ਸਿੱਖਾਂ ਦੀ ਪਛਾਣ ਨੂੰ ਹੋਰ ਸੁਖਾਲਾ ਬਣਾਇਆ ਜਾ ਸਕੇ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ