ਐਡਵੋਕੇਟ ਸਤੀਸ਼ ਕਾਂਸਲ ਡਾਇਰੈਕਟਰ ਨਿਯੁਕਤ

ਸੰਗਰੂਰ, 3 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੇ ਰਾਜਪਾਲ ਵਲੋਂ ਸੰਗਰੂਰ ਦੇ ਐਡਵੋਕੇਟ ਸਤੀਸ਼ ਕਾਂਸਲ ਨੂੰ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ 'ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਕਾਂਸਲ ਪਹਿਲਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਹੇ ਹਨ ਅਤੇ ਉਹ ਜ਼ਿਲ੍ਹਾ ਬਾਰ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਜ਼ਿਲ੍ਹਾ ਬਾਰ 'ਚ ਵੀ ਖ਼ੁਸ਼ੀ ਦਾ ਮਾਹੌਲ ਹੈ।
Comments