ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕੀਤਾ ਅੱਗ ਪ੍ਰਭਾਵਿਤ ਥਾਵਾਂ ਦਾ ਦੌਰਾ

ਮੈਲਬੌਰਨ, 3 ਜਨਵਰੀ (ਸਰਤਾਜ ਸਿੰਘ ਧੌਲ)-ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਖੁਦ ਜਾ ਕੇ ਅੱਗ ਪ੍ਰਭਾਵਿਤ ਥਾਵਾਂ ਦਾ ਦੌਰਾ ਕੀਤਾ ਹੈ, ਜਿਥੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ | ਜਦੋਂ ਉਹ ਲੋਕਾਂ ਦਾ ਹਾਲਚਾਲ ਪੁੱਛ ਰਹੇ ਸਨ ਤਾਂ ਉਨ੍ਹਾਂ ਨੂੰ ਪੀੜਤਾਂ ਦੇ ਗੁੱਸੇ ਨੂੰ ਵੀ ਝੱਲਣਾ ਪਿਆ | ਮੌਰੀਸਨ ਨੇ ਇਕ ਰੇਡੀਓ ਗੱਲਬਾਤ 'ਚ ਕਿਹਾ ਕਿ ਉਹ ਇਸ ਸਮੇਂ ਫਸੇ ਲੋਕਾਂ ਦੀ ਮੱਦਦ ਕਰਨਾ ਚਾਹੁੰਦੇ ਹਨ, ਵੱਧ ਤੋਂ ਵੱਧ ਅੱਗ ਨੂੰ ਬੁਝਾਉਣ ਲਈ ਯਤਨ ਕਰ ਰਹੇ ਹਨ | ਸਿੱਖ ਵਲੰਟੀਅਰਾਂ ਆਸਟ੍ਰੇਲੀਆ ਵਲੋਂ ਪ੍ਰਭਾਵਿਤ ਇਲਾਕਿਆਂ 'ਚ ਭੋਜਨ ਵੈਨ ਲੈ ਕੇ ਮੁਫ਼ਤ ਖਾਣਾ ਦਿੱਤਾ ਜਾ ਰਿਹਾ ਹੈ | ਪ੍ਰੀਮੀਅਰ ਵਿਕਟੋਰੀਆ ਡੈਨ ਐਾਡਰਿਊ ਨੇ ਉਨ੍ਹਾਂ ਦਾ ਉਥੇ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਥਿਤੀ 'ਚ ਸਿੱਖ ਭਾਈਚਾਰੇ ਦਾ ਸਹਿਯੋਗ ਭੁੱਲਿਆ ਨਹੀਂ ਜਾ ਸਕਦਾ | ਐਮਰਜੈਂਸੀ ਸਰਵਿਸਿਜ਼ ਵਲੋਂ ਲੋਕਾਂ ਨੂੰ ਪ੍ਰਭਾਵਿਤ ਖੇਤਰਾਂ 'ਚ ਨਾ ਜਾਣ ਦੀ ਅਪੀਲ ਕੀਤੀ ਹੈ | ਉਨ੍ਹਾਂ ਵਲੋਂ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ