ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ

ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ। ਇਸ ਲਈ ਘਰ ਦੀਆਂ ਮਹਿਲਾਵਾਂ ਤੇ ਬੱਚਿਆਂ ਨੂੰ ਚੌਕਾਂ 'ਤੇ ਬੈਠਾ ਦਿੱਤਾ ਹੈ। ਮਰਦ ਘਰ ਵਿਚ ਰਜਾਈ ਵਿਚ ਸੌਂ ਰਹੇ ਹਨ। ਕਾਨਪੁਰ ਦੇ ਸਾਕੇਤਨਗਰ ਸਥਿਤ ਮੈਦਾਨ ਵਿਚ ਬੁੱਧਵਾਰ ਨੂੰ ਸੀ.ਏ.ਏ. ਦੇ ਸਮਰਥਨ ਵਿਚ ਆਯੋਜਿਤ ਰੈਲੀ ਨੂੰ ਸੰਬੋਧਨ ਕਰਦੇ ਹੋਏ ਯੋਗੀ ਨੇ ਕਿਹਾ ਕਿ ਪ੍ਰਦਰਸ਼ਨ ਦੇ ਨਾਮ 'ਤੇ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Comments