ਗਾਇਕ ਮਨਕੀਰਤ ਵੀ ਹੋਏ ਜਾਂਚ ਅਧਿਕਾਰੀ ਸਾਹਮਣੇ ਪੇਸ਼


ਲੁਧਿਆਣਾ, 27 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਨੇ ਆਪਣੇ ਬਿਆਨ ਕਲਮਬੰਦ ਕਰਵਾਏ | ਜਾਣਕਾਰੀ ਅਨੁਸਾਰ ਆਰ.ਟੀ.ਆਈ. ਕਾਰਕੁਨ ਕੁਲਦੀਪ ਸਿੰਘ ਖਹਿਰਾ ਵੱਲੋਂ ਬੀਤੇ ਦਿਨ ਹਾਈਕੋਰਟ ਦੇ ਹੁਕਮਾਂ ਉਲੰਘਣਾ ਕਰਨ ਦਾ ਦੋਸ਼ ਲਗਾ ਕੇ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਖਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਕਿ ਪੁਲਿਸ ਕਮਿਸ਼ਨਰ ਵਲੋਂ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਸਨ | ਏ.ਸੀ.ਪੀ. ਜਸ਼ਨਦੀਪ ਸਿੰਘ ਗਿੱਲ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਿੱਧੂ ਮੂਸੇਵਾਲਾ ਵਲੋਂ ਸ਼ੁੱਕਰਵਾਰ ਨੂੰ ਆਪਣੇ ਬਿਆਨ ਕਲਮਬੱਧ ਕਰਵਾਏ ਗਏ ਸਨ | ਉਸ ਤੋਂ ਬਾਅਦ ਮਨਕੀਰਤ ਔਲਖ ਵਲੋਂ ਵੀ ਬਿਆਨ ਦਰਜ ਕਰਵਾਏ ਗਏ ਹਨ | ਸ. ਖਹਿਰਾ ਮੁਤਾਬਿਕ ਇਨ੍ਹਾਂ ਦੋਵਾਂ ਗਾਇਕਾਂ ਵਲੋਂ ਆਪਣੇ ਇਕ ਗੀਤ ਵਿਚ ਹਥਿਆਰਾਂ ਸਬੰਧੀ ਜ਼ਿਕਰ ਕੀਤਾ ਸੀ ਜੋ ਕਿ ਬਾਅਦ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ | ਹਾਲ ਦੀ ਘੜੀ ਪੁਲਿਸ ਅਧਿਕਾਰੀ ਕਿਸੇ ਵੀ ਸਿੱਟੇ 'ਤੇ ਨਹੀਂ ਪਹੁੰਚ ਸਕੇ ਹਨ ਅਤੇ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ | ਦੂਜੇ ਪਾਸੇ ਸਨਿਚਰਵਾਰ ਰਾਤ ਸਿੱਧੂ ਮੂਸੇਵਾਲੇ ਦਾ ਇਕ ਸ਼ੋਅ ਸਥਾਨਕ ਪੱਖੋਵਾਲ ਸੜਕ ਸਥਿਤ ਇੰਡੋਰ ਸਟੇਡੀਅਮ ਵਿਚ ਕਰਵਾਇਆ ਗਿਆ ਸੀ | ਸ਼ੋਅ ਦਾ ਸਮਾਂ 7 ਤੋਂ 10 ਵਜੇ ਤੱਕ ਸੀ ਜਦੋਂ ਸਿੱਧੂ ਮੂਸੇਵਾਲੇ ਨੇ ਸਵਾ 10 ਵਜੇ ਤੱਕ ਸਮਾਪਤ ਨਹੀਂ ਕੀਤਾ ਤਾਂ ਪੁਲਿਸ ਅਧਿਕਾਰੀ ਸਟੇਜ 'ਤੇ ਚੜ੍ਹ ਗਏ ਅਤੇ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਦਾ ਸ਼ੋਅ ਵਿਚਾਲੇ ਹੀ ਰੋਕ ਦਿੱਤਾ | ਅਧਿਕਾਰੀਆਂ ਦਾ ਕਹਿਣਾ ਸੀ ਕਿ 10 ਵਜੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਸ਼ੋਅ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ, ਹਾਲਾਂ ਕਿ ਮੂਸੇਵਾਲੇ ਵਲੋਂ ਸਿਰਫ ਦੋ ਹੀ ਗਾਣੇ ਗਾਏ ਗਏ ਸਨ ਅਤੇ ਸ਼ੋਅ ਵਿਚ ਲੋਕਾਂ ਦੀ ਹਾਜ਼ਰੀ ਵੀ ਘੱਟ ਹੀ ਸੀ | ਬਾਅਦ ਵਿਚ ਸਿੱਧੂ ਮੂਸੇਵਾਲਾ ਸਟੇਜ ਤੋਂ ਹੀ ਲੋਕਾਂ ਪਾਸੋਂ ਮੁਆਫ਼ੀ ਮੰਗ ਕੇ ਚਲਾ ਗਿਆ | ਸਟੇਜ ਤੋਂ ਵਾਪਸ ਜਾਣ ਸਮੇਂ ਸਿੱਧੂ ਮੂਸੇਵਾਲੇ ਦਾ ਪੈਰ ਅਚਾਨਕ ਮੁੜ ਗਿਆ ਅਤੇ ਉਨ੍ਹਾਂ ਨੂੰ ਸੱਟ ਲੱਗ ਗਈ, ਜਿਸ 'ਤੇ ਦੋ ਬੰਦਿਆਂ ਵਲੋਂ ਉਨ੍ਹਾਂ ਨੂੰ ਕਾਰ ਤੱਕ ਪਹੁੰਚਾਇਆ ਗਿਆ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ