ਧੂੜ ਦੇ ਤੂਫ਼ਾਨ ਨੇ ਆਸਟ੍ਰੇਲੀਆ ਦੇ ਕੁਝ ਹਿੱਸੇ ਨੂੰ ਘੇਰਿਆ


ਐਡੀਲੇਡ, 24 ਜਨਵਰੀ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਸਮੇਤ ਵਿਕਟੋਰੀਆ ਤੇ ਨਿਊ ਸਾਊਥ ਵੇਲਜ਼ ਦੇ ਵਿਸ਼ਾਲ ਖੇਤਰ 'ਚ ਧੂੜ ਦੇ ਤੂਫਾਨ ਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ | ਸੜਕਾਂ 'ਤੇ ਡਰਾਈਵਿੰਗ ਸਮੇਂ ਘੱਟ ਨਜ਼ਰ ਆਉਣ ਕਾਰਨ ਮੌਸਮ ਵਿਭਾਗ ਵਲੋਂ ਵਾਹਨ ਚਾਲਕਾਂ ਨੂੰ ਧਿਆਨ ਨਾਲ ਡਰਾਈਵਿੰਗ ਕਰਨ ਦੇ ਨਿਰਦੇਸ਼ ਸਮੇਤ ਡਰਾਈਵਿੰਗ ਦੇ ਨਿਯਮਾਂ ਅਨੁਸਾਰ ਚੱਲਣ ਦੀ ਹਦਾਇਤ ਕੀਤੀ ਹੈ | ਸਭ ਤੋਂ ਵੱਧ ਪ੍ਰਭਾਵਿਤ ਇਲਾਕੇ 'ਚ ਦੱਖਣੀ ਆਸਟ੍ਰੇਲੀਆ ਦੇ ਰਿਵਰਲੈਂਡ, ਨਿਊ ਸਾਊਥ ਵੇਲਜ਼ ਦੇ ਪੱਛਮੀ ਹਿੱਸੇ ਸ਼ਾਮਿਲ ਹਨ, ਜਿਥੇ 70 ਕਿਲੋਮੀਟਰ ਤੋਂ 125 ਕਿਲੋਮੀਟਰ ਦੀ ਰਫ਼ਤਾਰ ਨਾਲ ਉੱਡਦੀ ਧੂੜ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ | ਮੌਸਮ ਵਿਭਾਗ ਨੇ ਰਿਵਰਲੈਂਡ, ਫਲਿਡਰ, ਮਰੇਲੈਂਡਜ 'ਚ ਵਿਨਾਸ਼ਕਾਰੀ ਹਵਾਵਾਂ ਲਈ ਸਖ਼ਤ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਲੋਕ ਬਿਜਲੀ ਦੀਆਂ ਤਾਰਾਂ ਤੋਂ ਦੂਰੀ ਬਣਾ ਕੇ ਰੱਖਣ | ਦਮੇ ਤੇ ਸਾਹ ਦੇ ਰੋਗੀਆਂ ਨੂੰ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕਰਨ ਲਈ ਆਖਿਆ ਗਿਆ ਹੈ | ਕੰਗਾਰੂ ਆਈਲੈਂਡ 'ਚ ਲੱਗੀ ਅੱਗ ਦੇ ਅਸਰ ਕਰਕੇ ਧੂੜ ਤੇ ਸੁਆਹ ਸਥਾਨਕ ਸੜਕਾਂ ਦੀ ਦਿੱਖ ਨੂੰ ਤੇ ਲੋਕਾਂ ਦੀ ਸਿਹਤ ਨੂੰ ਪ੍ਰਭਾਵਿਤ ਕਰ ਰਹੀ ਹੈ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ