ਅਦਾਕਾਰਾ ਸਿਮਰਨ ਕੌਰ ਮੁੰਡੀ ਕੱਲ੍ਹ ਬਣੇਗੀ ਗੁਰਦਾਸ ਮਾਨ ਦੀ ਨੂੰਹ


ਚੰਡੀਗੜ੍ਹ, 29 ਜਨਵਰੀ (ਔਜਲਾ)-ਸਾਬਕਾ ਫ਼ੈਮਿਨਾ ਮਿਸ ਇੰਡੀਆ ਅਤੇ ਭਾਰਤੀ ਮਾਡਲ ਤੇ ਪਾਲੀਵੁੱਡ ਅਦਾਕਾਰ ਸਿਮਰਨ ਕੌਰ ਮੁੰਡੀ 31 ਜਨਵਰੀ ਨੂੰ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਨੂੰਹ ਬਣ ਰਹੀ ਹੈ, ਆਨੰਦ ਕਾਰਜ ਪਟਿਆਲਾ 'ਚ ਹੋਣਗੇ ਅਤੇ ਉਸ ਤੋਂ ਬਾਅਦ ਇਕ ਸ਼ਾਹੀ ਪੈਲੇਸ 'ਚ 500 ਮਹਿਮਾਨ ਸ਼ਾਹੀ ਭੋਜ ਲਈ ਇਕੱਠੇ ਹੋਣਗੇ | ਜ਼ਿਕਰਯੋਗ ਹੈ ਕਿ ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੂਕੋਣ-ਰਣਵੀਰ ਦੇ ਵਿਆਹ ਦੀ ਦਾਵਤ ਇਟਲੀ ਵਿਚ ਕਰਨ ਵਾਲੇ ਮੁੰਬਈ ਦੇ ਸੇਲਿਬਿ੍ਟੀ ਕੈਟਰਰ ਸੰਜੇ ਵਜਰਾਨੀ ਹੀ ਇਸ ਭੋਜ ਦਾ ਆਪਣੀ ਟੀਮ ਨਾਲ ਬੰਦੋਬਸਤ ਕਰ ਰਹੇ ਹਨ | ਗੁਰਦਾਸ ਮਾਨ ਦਾ ਬੇਟਾ ਗੁਰਇਕ ਮਾਨ ਹੁਣ ਪਿਤਾ ਗੁਰਦਾਸ ਮਾਨ ਦੀ ਅਗਲੀ ਫ਼ਿਲਮ 'ਨਨਕਾਣਾ' ਦਾ ਨਿਰਦੇਸ਼ਨ ਕਰਨ ਜਾ ਰਹੇ ਹਨ | ਪੰਜਾਬ ਦੇ ਸ਼ਹਿਰ ਹੁਸ਼ਿਆਰਪੁਰ ਦੇ ਇਕ ਜੱਟ ਪਰਿਵਾਰ 'ਚ ਜਨਮੀ ਸਿਮਰਨ ਕੌਰ ਮੁੰਡੀ ਦਿੱਲੀ ਅਤੇ ਮੱਧ ਪ੍ਰਦੇਸ਼ 'ਚ ਵੱਡੀ ਹੋਈ ਤੇ ਉਹ ਮਾਡਲਿੰਗ ਜ਼ਰੀਏ ਇਸ ਗਲੈਮਰ ਜਗਤ 'ਚ ਆਈ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ