ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਵੀ ਕੀਤੀ ਬੁੱਤ ਹਟਾਉਣ ਤੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ


ਅੰੰਮਿ੍ਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)¸ਸੰਨ੍ਹ 2016 ਵਿਚ ਪੰਜਾਬ ਦੀ ਸ਼ੋ੍ਰਮਣੀ ਅਕਾਲੀ ਦਲ -ਭਾਜਪਾ ਦੀ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਲਈ ਬਣਾਏ ਵਿਰਾਸਤੀ ਮਾਰਗ 'ਚ ਸਥਾਪਤ ਕੀਤੇ ਗਿੱਧੇ-ਭੰਗੜੇ ਵਾਲੇ ਸੱਭਿਆਚਾਰਕ ਬੁੱਤਾਂ ਨੂੰ ਤੋੜਣ ਦੀ ਕੋਸ਼ਿਸ਼ ਬਾਰੇ ਭਾਵੇਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਅਜੇ ਖਾਮੋਸ਼ ਹਨ ਪਰ ਬੀਤੀ 14-15 ਜਨਵਰੀ ਦੀ ਰਾਤ ਨੂੰ ਤੋੜਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ ਦੇ ਹੱਕ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਖੁੱਲ੍ਹ ਕੇ ਸਾਹਮਣੇ ਆਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਨ੍ਹਾਂ ਬੁੱਤਾਂ ਨੂੰ ਤੁਰੰਤ ਹਟਾਉਣ ਅਤੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਕੀਤੀ | ਸ਼ੋ੍ਰਮਣੀ ਰਾਗੀ ਸਭਾ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਰਾਗੀ ਜਥੇ ਸਭਾ ਦੇ ਮੁਖੀ ਭਾਈ ਓਾਕਾਰ ਸਿੰਘ, ਭਾਈ ਸ਼ੁਕੀਨ ਸਿੰਘ ਤੇ ਭਾਈ ਰਾਏ ਸਿੰਘ ਦੀ ਅਗਵਾਈ ਵਿਚ ਵਿਰਾਸਤੀ ਮਾਰਗ ਵਿਚ ਪੁੱਜੇ ਅਤੇ ਪ੍ਰਸ਼ਾਸਨ ਤੋਂ ਇਹ ਵਿਵਾਦਤ ਬੁੱਤ ਹਟਾਉਣ ਦੀ ਮੰਗ ਕੀਤੀ | ਭਾਈ ਓਾਕਾਰ ਸਿੰਘ ਤੇ ਭਾਈ ਸ਼ੁਕੀਨ ਸਿੰਘ ਨੇ ਕਿਹਾ ਕਿ ਜੇਕਰ ਜਲਦੀ ਹੀ ਇਹ ਬੁੱਤ ਇਥੋਂ ਨਾ ਹਟਾਏ ਗਏ ਤਾਂ ਸ਼ੋ੍ਰਮਣੀ ਰਾਗੀ ਸਭਾ ਵਲੋਂ ਮੁੱਖ ਮੰਤਰੀ ਪੰਜਾਬ, ਜ਼ਿਲ੍ਹਾ ਪ੍ਰਸ਼ਾਸਨ, ਪ੍ਰਧਾਨ ਸ਼ੋ੍ਰਮਣੀ ਕਮੇਟੀ ਤੇ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੂੰ ਇਨ੍ਹਾਂ ਨੂੰ ਹਟਾਉਣ ਲਈ ਮੰਗ ਪੱਤਰ ਭੇਜੇ ਜਾਣਗੇ | ਇਸ ਮੌਕੇ ਭਾਈ ਓਾਕਾਰ ਸਿੰਘ, ਭਾਈ ਸ਼ੁਕੀਨ ਸਿੰਘ ਤੇ ਭਾਈ ਰਾਏ ਸਿੰਘ ਤੋਂ ਇਲਾਵਾ ਭਾਈ ਗੁਰਦੇਵ ਸਿੰਘ ਕੋਹਾੜਕਾ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਸਤਿੰਦਰਬੀਰ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਦਲਬੀਰ ਸਿੰਘ ਤਰਨ ਤਾਰਨ ਰੋਡ, ਭਾਈ ਜਸਪਿੰਦਰ ਸਿੰਘ ਤੇ ਭਾਈ ਮਨਿੰਦਰ ਸਿੰਘ ਸਮੇਤ ਹੋਰ ਹਜ਼ੂਰੀ ਰਾਗੀ ਜਥੇ ਵੀ ਸ਼ਾਮਿਲ ਸਨ |
ਨਾਬਾਲਗ ਨੂੰ ਜ਼ਮਾਨਤ ਮਿਲਣ ਲਈ ਰਾਹ ਪੱਧਰਾ
ਅੰਮਿ੍ਤਸਰ, (ਰੇਸ਼ਮ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਜਾਂਦੇ ਵਿਰਾਸਤੀ ਮਾਰਗ 'ਤੇ ਲਗਾਏ ਭੰਗੜੇ ਦੇ ਬੁੱਤਾਂ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ 8 ਸਿੱਖ ਨੌਜਵਾਨਾਂ 'ਚੋਂ ਇਕ ਨੂੰ ਅਦਾਲਤ ਨੇ ਨਾਬਾਲਗ ਮੰਨਦਿਆਂ ਜ਼ਮਾਨਤ 'ਤੇ ਫ਼ੈਸਲਾ ਕੱਲ੍ਹ ਤੱਕ ਰਾਖਵਾਂ ਰੱਖ ਲਿਆ ਹੈ | ਜਦੋਂ ਕਿ ਚੰਡੀਗੜ੍ਹ ਵਿਖੇ ਆਤਮ-ਸਮਰਪਨ ਕਰਨ ਵਾਲੇ ਮੁਖ ਕਥਿਤ ਦੋਸ਼ੀ ਨੌਜਵਾਨ ਅੰਮਿ੍ਤਪਾਲ ਸਿੰਘ ਨੂੰ ਭਲਕੇ ਇੱਥੇ ਏ. ਸੀ. ਜੇ. ਐਮ. ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਵਕੀਲ ਸ: ਨਵਜੀਤ ਸਿੰਘ ਟੁਰਨਾ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨਾਂ 'ਚ ਇਕ ਹਰਕੁੰਵਰ ਸਿੰਘ ਬਾਰੇ ਉਨ੍ਹਾਂ ਅਦਾਲਤ 'ਚ ਦੱਸਿਆ ਕਿ ਉਹ ਨਾਬਾਲਗ ਹੈ ਅਤੇ 9ਵੀਂ ਜਮਾਤ ਦਾ ਵਿਦਿਆਰਥੀ ਹੈ ਜਿਸ ਉਪਰੰਤ ਇਸ ਮਾਮਲੇ ਦੀ ਵਿਸ਼ੇਸ਼ ਜੁਵੇਨਾਈਲ ਜੱਜ ਦੀ ਅਦਾਲਤ ਵਲੋਂ ਸੁਣਵਾਈ ਕੀਤੀ ਗਈ ਅਤੇ ਬੱਚੇ ਦੇ ਸਕੂਲ ਸਰਟੀਫ਼ਿਕੇਟ 'ਤੇ ਜਨਮ ਤਾਰੀਖ ਤੋਂ ਉਸ ਦੇ ਨਾਬਾਲਗ ਹੋਣ ਦੀ ਪੁਸ਼ਟੀ ਹੋ ਗਈ ਹੈ ਇਸ ਤਰ੍ਹਾਂ ਉਕਤ ਬੱਚੇ ਨੂੰ ਜ਼ਮਾਨਤ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ |

ਬੁੱਤ ਤੋੜਨ ਦੇ ਮਾਮਲੇ 'ਚ ਨਾਮਜ਼ਦ ਭਾਈ ਅੰਮਿ੍ਤਪਾਲ ਸਿੰਘ ਵਲੋਂ ਡੀ.ਜੀ.ਪੀ. ਕੋਲ ਆਤਮ-ਸਮਰਪਣ
ਚੰਡੀਗੜ੍ਹ, 17 ਜਨਵਰੀ (ਅਜੀਤ ਬਿਊਰੋ)-ਸ੍ਰੀ ਅੰਮਿ੍ਤਸਰ ਹੈਰੀਟੇਜ ਸਟਰੀਟ 'ਚ ਬੁੱਤ ਤੋੜਨ ਦੇ ਮਾਮਲੇ ਵਿਚ ਨਾਮਜ਼ਦ ਭਾਈ ਅੰਮਿ੍ਤਪਾਲ ਸਿੰਘ ਵਲੋਂ ਅੱਜ ਆਪਣੇ ਵਕੀਲ ਸਿਮਰਨਜੀਤ ਸਿੰਘ ਰਾਹੀਂ ਪੰਜਾਬ ਦੇ ਡੀ.ਜੀ.ਪੀ. ਕੋਲ ਆਤਮ-ਸਮਰਪਣ ਕਰ ਦਿੱਤਾ ਅਤੇ ਗਿ੍ਫ਼ਤਾਰੀ ਉਪਰੰਤ ਉਸ ਨੂੰ 7 ਫੇਜ਼ ਦੇ ਥਾਣੇ ਮੁਹਾਲੀ ਵਿਖੇ ਭੇਜ ਦਿੱਤਾ ਗਿਆ | ਗਿ੍ਫ਼ਤਾਰੀ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਬੁੱਤ ਤੋੜਨ ਤੋਂ ਪਹਿਲਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਪ੍ਰਧਾਨ ਸ਼੍ਰੋਮਣੀ ਕਮੇਟੀ ਤੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੂੰ ਉਕਤ ਬੁੱਤਾਂ ਨੂੰ ਹਟਾਉਣ ਲਈ ਲਿਖਤੀ ਪੱਤਰ ਦਿੱਤਾ ਸੀ ਪਰ ਉਨ੍ਹਾਂ ਵਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣ 'ਤੇ ਉਨ੍ਹਾਂ ਵਲੋਂ ਆਪਣਾ ਰੋਸ ਪ੍ਰਗਟ ਕਰਨ ਲਈ ਅਜਿਹਾ ਕੀਤਾ | ਇਸ ਮੌਕੇ 'ਤੇ ਉਨ੍ਹਾਂ ਦੇ ਵਕੀਲ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਕੇਵਲ 2 ਮਿੰਟ ਦੀ ਹੈ ਜਿਸ ਦੀ ਵੀਡੀਓ ਫੁਟੇਜ਼ ਉਨ੍ਹਾਂ ਕੋਲ ਹੈ | ਗਿ੍ਫ਼ਤਾਰ ਸਿੰਘਾਂ ਵਲੋਂ ਕਿਸੇ ਵੀ ਪੁਲਿਸ ਅਫ਼ਸਰ 'ਤੇ ਹਮਲਾ ਨਹੀਂ ਕੀਤਾ ਪਰ ਐਸ.ਆਈ. ਰਾਮ ਸਿੰਘ ਜੋ ਮੌਕੇ 'ਤੇ ਵੀ ਮੌਜੂਦ ਨਹੀਂ ਸੀ ਨੇ ਪੁਲਿਸ ਵਿਭਾਗ ਨੂੰ ਗ਼ਲਤ ਜਾਣਕਾਰੀ ਦੇ ਕੇ ਗੁੰਮਰਾਹ ਕੀਤਾ ਜਿਸ ਦੀ ਜਾਂਚ ਉੱਚ ਅਧਿਕਾਰੀਆਂ ਰਾਹੀਂ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਨਾਲ ਅਕਾਲੀ ਦਲ ਅੰਮਿ੍ਤਸਰ ਦੇ ਸਟੇਟ ਪ੍ਰਧਾਨ ਗੋਪਾਲ ਸਿੰਘ ਸਿੱਧੂ ਵੀ ਮੌਜੂਦ ਸੀ |
ਬੁੱਤਾਂ ਬਾਰੇ ਮੁੜ ਵਿਚਾਰ ਕਰਦਿਆਂ ਗਿ੍ਫ਼ਤਾਰ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ-ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਚ ਪ੍ਰਸ਼ਾਸਨ ਵਲੋਂ ਸਥਾਪਤ ਕੀਤੇ ਗਿੱਧੇ-ਭੰਗੜੇ ਵਾਲੇ ਸੱਭਿਆਚਾਰਕ ਬੁੱਤਾਂ ਬਾਰੇ ਜੇਕਰ ਸਿੱਖ ਸੰਗਤ ਤੇ ਜਥੇਬੰਦੀਆਂ ਵਲੋਂ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ ਤਾਂ ਪ੍ਰਸ਼ਾਸਨ ਨੂੰ ਇਨ੍ਹਾਂ ਬਾਰੇ ਮੁੜ ਵਿਚਾਰ ਕਰਨੀ ਚਾਹੀਦੀ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਬੁੁੱਤਾਂ ਨੂੰ ਹਟਾਉਣ ਦੀ ਮੰਗ ਕਰ ਰਹੇ ਸਿੱਖ ਨੌਜਵਾਨਾਂ ਤੇ ਸਿੱਖ ਜਥੇਬੰਦੀਆਂ ਤੇ ਪ੍ਰ੍ਰਸ਼ਾਸਨ ਵਲੋਂ ਮਿਲ ਬੈਠ ਕੇ ਇਸ ਮਾਮਲੇ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ ਤੇ ਜ਼ਜ਼ਬਾਤਵੱਸ ਹੋ ਕੇ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰਨ ਵਾਲੇ ਕੁਝ ਸਿੱਖ ਨੌਜਵਾਨਾਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਦਰਜ ਕੀਤੇ ਪਰਚੇ ਰੱਦ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖ ਸੰਗਤ ਤੇ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ ਤੇ ਪ੍ਰਸ਼ਾਸਨ ਤੇ ਸਰਕਾਰ ਵਲੋਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਬੁੱਤਾਂ ਨੂੰ ਹਟਾਉਣ ਬਾਰੇ ਵਿਰੋਧ ਕਰ ਰਹੀਆਂ ਸਿੱਖ ਜਥੇਬੰਦੀਆਂ ਨਾਲ ਮਿਲ ਬੈਠ ਕੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ |
ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਬਾਬਾ ਹਰਨਾਮ ਸਿੰਘ ਖਾਲਸਾ
ਚੌਕ ਮਹਿਤਾ, (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ 'ਤੇ ਲੱਗੇ ਪੰਜਾਬੀ ਸੱਭਿਆਚਾਰਕ ਪ੍ਰਤੀਕ ਬੁੱਤਾਂ ਨੂੰ ਕੁਝ ਸਿੱਖ ਨੌਜਵਾਨਾਂ ਵਲੋਂ ਜਜ਼ਬਾਤ 'ਚ ਆ ਕੇ ਹਟਾਏ ਜਾਣ ਨੂੰ ਲੈ ਕੇ ਪੈਦਾ ਹੋਈ ਸਥਿਤੀ ਨੂੰ ਗੰਭੀਰਤਾ ਨਾਲ ਲਿਆ ਹੈ | ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਸਰਕਾਰ ਨੂੰ ਅਮਨ ਸ਼ਾਂਤੀ ਕਾਇਮ ਰੱਖਣ ਤੇ ਸਿਖ ਭਾਵਨਾਵਾਂ ਦੀ ਕਦਰ ਕਰਦਿਆਂ ਨੌਜਵਾਨਾਂ ਉੱਤੇ ਠੋਸੇ ਗਏ ਕੇਸ ਤੁਰੰਤ ਵਾਪਸ ਲੈਣੇ ਚਾਹੀਦੇ ਹਨ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ