ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਕੈਨੇਡਾ ਦੇ ਸਰੀ ਸ਼ਹਿਰ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਕੈਨੇਡਾ ਦੇ ਸਰੀ ਸ਼ਹਿਰ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ
ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਕੈਨੇਡਾ ਦੇ ਸਰੀ ਸ਼ਹਿਰ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ:ਤਲਵੰਡੀ ਭਾਈ : ਪੰਜਾਬ ਦੇ ਨੌਜਵਾਨ ਡਾਲਰਾਂ-ਪੌਂਡਾਂ ਦੀ ਚਮਕ ਨੂੰ ਦੇਖ ਔਖੇ ਰਾਹਾਂ ਨੂੰ ਚੁਣਦੇ ਹਨ। ਜਿਸ ਕਰਕੇ ਡਾਲਰਾਂ ਅਤੇ ਪੌਂਡ ਦਾ ਕਰੇਜ਼ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਖਿੱਚ ਕੇ ਲਿਜਾ ਰਿਹਾ ਹੈ। ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਧੰਨਾ ਸ਼ਹੀਦ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ‘ਚ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਮਿਲੀ ਜਾਣਕਾਰੀ ਅਨੁਸਾਰ 26 ਸਾਲਾਂ ਗੁਰਵਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਧੰਨਾ ਸ਼ਹੀਦ ਮਾਰਚ 2019 ‘ਚ ਕੈਨੇਡਾ ਦੇ ਸਰੀ ਸ਼ਹਿਰ ‘ਚ ਗਿਆ ਸੀ। ਜਿੱਥੇ ਉਹ 28 ਦਸੰਬਰ ਨੂੰ ਆਪਣੇ ਦੋਸਤਾਂ ਨਾਲ ਸ਼ਾਮ ਵੇਲੇ ਕਲੱਬ ‘ਚ ਗਿਆ ਸੀ।
ਜਿੱਥੇ ਅਗਲੇ ਦਿਨ ਸਵੇਰੇ ਹਸਪਤਾਲ ‘ਚ ਦਾਖਲ ਹੋਣ ਦੀ ਸੂਚਨਾ ਪਰਿਵਾਰ ਨੂੰ ਮਿਲੀ ਅਤੇ 1 ਜਨਵਰੀ ਨੂੰ ਉਸ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਉਸ ਦੀ ਮੌਤ ਦੀ ਖ਼ਬਰ ਤੋਂ ਬਾਅਦ ਸਾਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ।
-PTCNews

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ