ਆਸਟ੍ਰੇਲੀਆ 'ਚ 13 ਫ਼ੀਸਦੀ ਲੋਕ ਗਰੀਬੀ ਰੇਖਾਂ ਤੋਂ ਹੇਠਾਂ


ਸਿਡਨੀ, 26 ਫਰਵਰੀ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਜਿਹੇ ਵਿਕਸਿਤ ਦੇਸ਼ ਵਿਚ ਵੀ ਕੁੱਲ ਅਬਾਦੀ ਦੇ 13 ਫੀਸਦੀ ਲੋਕ ਗਰੀਬੀ ਰੇਖਾਂ ਤੋਂ ਹੇਠਾਂ ਰਹਿਣ ਲਈ ਮਜਬੂਰ ਹਨ | 'ਆਸਟ੍ਰੇਲੀਅਨ ਕੌਾਸਲ ਆਫ਼ ਸੋਸ਼ਲ ਸਰਵਿਸ' ਅਤੇ 'ਯੂਨੀਵਰਸਿਟੀ ਆਫ਼ ਨਿਊ ਸਾਊਥ ਵੇਲਜ਼' ਵਲੋਂ ਕੀਤੇ ਗਏ 2020 ਪੋਥਰਟੀ ਇਨ ਆਸਟ੍ਰੇਲੀਆ ਰਬਿਊ ਦੇ ਮੁਤਾਬਿਕ ਇਹ ਅੰਕੜੇ ਅੱਜ ਆਏ ਹਨ ਕਿ 30.2 ਲੱਖ ਤੋਂ ਉੱਪਰ ਲੋਕ ਆਸਟ੍ਰੇਲੀਆ ਵਿਚ ਗਰੀਬੀ ਰੇਖਾਂ ਤੋਂ ਹੇਠਾਂ ਹਨ, ਜਿਨ੍ਹਾਂ 'ਚੋਂ 7 ਲੱਖ 70 ਹਜ਼ਾਰ ਉਹ ਹਨ, ਜਿਨ੍ਹਾਂ ਦੀ ਉਮਰ 15 ਸਾਲ ਤੋਂ ਵੀ ਥੱਲੇ ਹੈ | ਜੇਕਰ ਉਮਰ ਦੇ ਹਿਸਾਬ ਨਾਲ ਅਨੁਮਾਨ ਲਗਾਈਏ ਤਾਂ ਅੱਠਾਂ ਨੌਜਵਾਨਾਂ ਵਿਚੋਂ ਇਕ ਨੌਜਵਾਨ ਤੇ ਛੇ ਬੱਚਿਆਂ ਵਿਚੋਂ ਇਕ ਬੱਚਾ ਗਰੀਬੀ ਦੀ ਜ਼ਿੰਦਗੀ ਜੀਅ ਰਿਹਾ ਹੈ | ਇਹ ਅੰਕੜੇ ਪਿਛਲੇ 10 ਸਾਲ ਨੂੰ ਮੱਦੇਨਜ਼ਰ ਰੱਖ ਕੇ ਦਿੱਤੇ ਗਏ ਹਨ | ਨਿਊ ਸਾਊਥ ਵੇਲਜ਼ ਯੂਨੀਵਰਸਿਟੀ ਦੇ ਸੋਸ਼ਲ ਖਾਲਿਸੀ ਰੀਸਰਚ ਸੈਂਟਰ ਦੇ ਡਾਇਰੈਕਟਰ ਪ੍ਰੋਫੈਸਰ ਕਾਰਲਾ ਟਰੀਲੋਰ ਨੇ ਕਿਹਾ ਕਿ ਨਿਊਜ਼ੀਲੈਂਡ, ਆਇਰਲੈਂਡ, ਜਰਮਨੀ ਦੇ ਮੁਕਾਬਲੇ ਆਸਟ੍ਰੇਲੀਆ ਦੇ ਨਤੀਜੇ ਬਹੁਤ ਮਾੜੇ ਹਨ | ਇਸ ਗਰੀਬੀ ਦੇ ਚਲਦੇ ਕਈ ਲੋਕ ਰੇਲਵੇ ਸਟੇਸ਼ਨਾਂ ਤੇ ਮੈਦਾਨਾਂ ਵਿਚ ਖੁੱਲ੍ਹੇ ਸੌਣ ਲਈ ਮਜਬੂਰ ਹਨ |

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ